(Date : 27/April/2424)

(Date : 27/April/2424)

ਥਰਡ ਜੈਂਡਰ ਵੋਟਰ ਸਮਾਜ ਦਾ ਅਹਿਮ ਅੰਗ, ਵੋਟਾਂ ਵਿੱਚ ਸ਼ਮੂਲੀਅਤ ਬਣਾਈ ਜਾਵੇਗੀ ਯਕੀਨੀ- ਐਸ ਡੀ ਐਮ ਸਵਾਤੀ | ਮੋਗਾ ਜ਼ਿਲ੍ਹੇ ਵਿੱਚ ਵੋਟਰ ਪ੍ਰਤੀਸ਼ਤ ਵਧਾਉਣ ਦੇ ਯਤਨਾਂ ਅਧੀਨ ਸਕੂਲਾਂ ਦੇ ਸਟਾਫ਼ ਨਾਲ ਰੂਬਰੂ ਪ੍ਰੋਗਰਾਮ | लायलपुर खालसा कॉलेज फॉर विमेन, जालंधर ने पैरेंट - टीचर मीटिंग का आयोजन किया | डिप्स स्कूल सूरानुस्सी मेंलगाया ट्रैफिक जागरूकता सेमिनार | के.एम.वी. की छात्राओं ने चार्टर्ड अकाउंटेंट बनने से संबंधित जानकारी हासिल की |

ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਲਈ ਪ੍ਰਵੇਸ਼ ਪ੍ਰੀਖਿਆ 30 ਮਾਰਚ ਨੂੰ






ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੋਗਾ ਵਿਖੇ ਬਣਾਏ ਗਏ 23 ਪ੍ਰੀਖਿਆ ਕੇਂਦਰਾਂ ਵਿੱਚ ਧਾਰਾ 144 ਲਗਾਈ

ਮੋਗਾ (ਕਮਲ) :- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੈਰੀਟੋਰੀਅਸ ਅਤੇ ਸਕੂਲ ਆਫ਼ ਐਮੀਨੈਂਸ ਵਿੱਚ ਨੌਵੀਂ ਅਤੇ ਗਿਆਰਵੀਂ ਸ੍ਰੇਣੀ ਦਾਖਲੇ ਲਈ ਪ੍ਰਵੇਸ਼ ਪੀ੍ਰਖਿਆ-2024 30 ਮਾਰਚ, 2024 ਨੂੰ ਸਵੇਰੇ 10 ਵਜੇ ਤੋਂ 1 ਵਜੇ ਤੱਕ ਕੁੱਲ 23 ਸੈਂਟਰਾਂ ਜ਼ਿਲ੍ਹਾ ਮੋਗਾ ਵਿੱਚ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਨੂੰ ਅਮਨ ਅਮਾਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਵੱਲੋਂ ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ ਆਲੇ ਦੁਆਲੇ ਧਾਰਾ 144 ਸੀ.ਆਰ.ਪੀ.ਸੀ. ਲਗਾ ਦਿੱਤੀ ਗਈ ਹੈ। ਉਨ੍ਹਾਂ ਲਿਖਤੀ ਹੁਕਮਾਂ ਜਰੀਏ ਪੁਲਿਸ ਵਿਭਾਗ ਨੂੰ ਵਿਘਨ ਪਾਉਣ ਵਾਲੇ ਅਨਸਰਾਂ ਦੇ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਅਤੇ ਟ੍ਰੈਫਿਕ ਦੀ ਵਿਵਸਥਾ ਸੁਚਾਰੂ ਬਣਾਈ ਰੱਖਣ ਦੇ ਪੁਖਤਾ ਪ੍ਰਬੰਧਾਂ ਲਈ ਵੀ ਪਾਬੰਦ ਕਰ ਦਿੱਤਾ ਹੈ। ਇਹ ਹੁਕਮ 30 ਮਾਰਚ 2024 ਨੂੰ 10 ਵਜੇ ਤੋਂ 1 ਵਜੇ ਤੱਕ ਲਾਗੂ ਹੋਣਗੇ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar