(Date : 06/May/2424)

(Date : 06/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

ਸਿਵਲ ਹਸਪਤਾਲ ਮੋਗਾ ਦੇ ਸਟਾਫ਼ ਨੂੰ ਵੋਟ ਦੀ ਮਹੱਤਤਾ ਬਾਰੇ ਕੀਤਾ ਜਾਗਰੂਕ






ਐਸ.ਐਮ.ਓ. ਦੀ ਮੌਜੂਦਗੀ ਵਿੱਚ ਸਟਾਫ਼ ਨੇ ਲਿਆ ਸਾਫ਼ ਸੁਥਰੇ ਤਰੀਕੇ ਨਾਲ ਵੋਟ ਪਾਉਣ ਦਾ ਪ੍ਰਣ

ਮੋਗਾ (ਕਮਲ) :- ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ (ਜ਼)-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਸ੍ਰੀਮਤੀ ਸ਼ੁਭੀ ਆਂਗਰਾ ਦੀਆਂ, ਵੋਟਿੰਗ ਫੀਸਦੀ ਨੂੰ 70 ਤੋਂ ਪਾਰ ਕਰਨ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਵੋਟਰ ਜਾਗਰੂਕਤਾ ਗਤੀਵਿਧੀਆਂ ਜੰਗੀ ਪੱਧਰ ਉੱਪਰ ਜਾਰੀ ਹਨ। ਇਸਦੀ ਲਗਾਤਾਰਤਾ ਵਿੱਚ ਅੱਜ ਸਿਵਲ ਹਸਪਤਾਲ ਮੋਗਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸੁਖਪ੍ਰੀਤ ਬਰਾੜ ਦੀ ਅਗਵਾਈ ਵਿੱਚ ਸਵੀਪ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਡਾ. ਸੁਖਪ੍ਰੀਤ ਬਰਾੜ ਵੱਲੋਂ  ਸਿਵਲ ਹਸਪਤਾਲ ਮੋਗਾ ਦੇ ਸਮੂਹ ਸਟਾਫ਼ ਨੂੰ ਵੋਟ ਦੇ ਅਧਿਕਾਰ ਦਾ ਇਸਤੇਮਾਲ ਯਕੀਨਨ ਤੌਰ ਉੱਪਰ ਕਰਨ ਲਈ ਪ੍ਰੇਰਿਆ। ਉਨ੍ਹਾਂ ਇਸ ਮੌਕੇ ਵੋਟਰ ਹੈਲਪਲਾਈਨ ਐਲ, ਸਕਸ਼ਮ ਅੇੈਪ ਆਦਿ ਜਿਹੜੇ ਕਿ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਸਹਾਈ ਸਿੱਧ ਹੁੰਦੇ ਹਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਮਜ਼ਬੂਤ ਲੋਕਤੰਤਰ ਦੇ ਨਿਰਮਾਣ ਵਿੱਚ ਵੋਟ ਇੱਕ ਅਹਿਮ ਭੂਮਿਕਾ ਨਿਭਾਉਂਦੀ ਹੈ ਜੇਕਰ ਵੋਟ ਫੀਸਦੀ ਵਧੇਰੇ ਹੋਵੇਗੀ ਤਾਂ ਚੰਗੇ ਲੋਕਤੰਤਰ ਦਾ ਨਿਰਮਾਣ ਹੋ ਸਕੇਗਾ। ਉਨ੍ਹਾਂ ਇਸ ਮੌਕੇ ਸਮੂਹ ਸਟਾਫ਼ ਨਾਲ ਵੋਟ ਨੂੰ ਬਿਨ੍ਹਾਂ ਕਿਸੇ ਡਰ ਜਾਂ ਲਾਲਚ ਤੋਂ ਵਰਤਣ ਦਾ ਪ੍ਰਣ ਵੀ ਲਿਆ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਹੁਣ ਵੀ ਰਹਿੰਦੇ ਵੋਟਰਾਂ ਦੀਆਂ ਵੋਟਾਂ ਬਣਾ ਰਿਹਾ ਹੈ ਇਸ ਲਈ ਜੇਕਰ ਕਿਸੇ ਵੀ ਯੋਗ ਨਾਗਰਿਕ ਦੀ ਵੋਟ ਨਹੀਂ ਬਣੀ ਤਾਂ ਉਹ ਯੋਗ ਪ੍ਰਣਾਲੀ ਰਾਹੀਂ ਆਪਣੀ ਵੋਟ ਬਣਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਵੋਟ ਦੀ ਵਰਤੋਂ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਇਮਾਨਦਾਰੀ ਨਾਲ ਕਰਨੀ ਚਾਹੀਦੀ ਹੈ। ਜੇਕਰ ਕਿਸੇ ਦੇ ਵੀ ਘਰ ਜਾਂ ਆਸ-ਪਾਸ ਕੋਈ ਵਿਅਕਤੀ 85 ਸਾਲ ਤੋਂ ਵੱਧ ਉਮਰ ਦਾ ਹੈ ਅਤੇ ਵੋਟ ਪਾਉਣ ਲਈ ਬੂਥ 'ਤੇ ਨਹੀਂ ਜਾ ਸਕਦਾ ਤਾਂ ਉਹ ਘਰ ਬੈਠੇ ਹੀ ਵੋਟ ਪਾ ਸਕਦਾ ਹੈ, ਇਸ ਲਈ ਉਸ ਨੂੰ ਰਜਿਸਟਰੇਸ਼ਨ ਕਰਵਾਉਣੀ ਪਵੇਗੀ, ਜਿਸ ਵਿੱਚ ਬੀ.ਐੱਲ.ਓ. ਉਸ ਦੀ ਮਦਦ ਕਰ ਸਕਦਾ ਹੈ।ਉਨ੍ਹਾਂ ਸਾਰਿਆਂ ਨੂੰ ਅਪੀਲ ਕੀਤੀ ਕਿ ਜੇਕਰ ਤਉਹਨਾਂ ਦੇ ਸਕੂਲ ਜਾਂ ਆਂਢ-ਗੁਆਂਢ ਵਿੱਚ ਕਿਸੇ ਨੇ ਵੀ ਆਪਣੀ ਵੋਟ ਨਹੀਂ ਪਾਈ ਹੈ, ਫਿਰ ਵੀ ਉਹ ਆਪਣੀ ਵੋਟ ਪਾ ਸਕਦਾ ਹੈ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar