(Date : 05/May/2424)

(Date : 05/May/2424)

ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਉੱਪਰ ਨਜ਼ਰ ਰੱਖਣ ਲਈ 334 ਨੋਡਲ ਅਫਸਰਾਂ ਤੋਂ ਇਲਾਵਾ ਕਲੱਸਟਰ ਅਫ਼ਸਰ ਨਿਯੁਕਤ | एपीजे में हुआ शपथ ग्रहण समारोह (2024-25) का आयोजन | डिप्स चेन में अभिभावक-शिक्षक बैठककी गईं (पीटीएम) आयोजित | एपीजे स्कूल, टांडा रोड, जालंधर के छात्रों ने पर्यावरण शिक्षा कार्यक्रम में उत्कृष्ट प्रदर्शन किया | के.एम.वी. कालजीएट स्कूल के बुक बैंक द्वारा बांटी गई नि:शुल्क पुस्तकें |

ਜ਼ਿਲ੍ਹੇ ਮੋਗੇ ਵਿੱਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ






4 ਬੁਥਾਂ ਦੀ ਦਿਵਿਆਂਗਜਨ ਤੇ ਤੇ 2 ਬੁਥਾਂ ਦੀ ਨੌਜਵਾਨ ਕਰਮਚਾਰੀ ਸੰਭਾਲਣਗੇ ਕਮਾਨ

54 ਵਿਸ਼ੇਸ਼ ਪੋਲਿੰਗ ਬੁਥ ਵੋਟਰਾਂ ਲਈ ਬਨਣਗੇ ਖਿੱਚ ਦਾ ਕੇਂਦਰ - ਜ਼ਿਲ੍ਹਾ ਚੋਣ ਅਫ਼ਸਰ

ਮੋਗਾ (ਕਮਲ) :- ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਵੋਟਰਾਂ ਨੂੰ ਬਿਨ੍ਹਾਂ ਕਿਸੇ ਪ੍ਰੇਸ਼ਾਨੀ ਤੋਂ ਵੋਟ ਪਾਉਣ ਦੀਆਂ ਸਹੂਲਤਾਂ ਪੋਲਿੰਗ ਬੂਥਾਂ ਉਪਰ ਮੁਹੱਈਆ ਕਰਵਾਈਆਂ ਜਾਣਗੀਆਂ। ਗਰਮੀ ਰੁੱਤ ਦੇ ਮੱਦੇਨਜ਼ਰ ਪੋਲਿੰਗ ਬੂਥਾਂ ਤੇ ਪੀਣ ਵਾਲੇ ਪਾਣੀ, ਸਿਹਤ ਟੀਮਾਂ ਤੇ ਹੋਰ ਸਾਰੀਆਂ ਬਣਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਪੋਲ ਫੀਸਦੀ ਵਿੱਚ ਵਾਧਾ ਕਰਨ ਲਈ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਸਵੀਪ ਟੀਮਾਂ ਲਗਾਤਾਰ ਜ਼ਮੀਨ ਪੱਧਰੀ ਜਾਗਰੂਕਤਾ ਫੈਲਾਅ ਰਹੀਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਕਮ-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 40 ਮਾਡਲ, 8 ਪਿੰਕ, 4 ਪੀ.ਡਬਲਿਊ.ਡੀ ਤੇ 2 ਯੂਵਾ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ। 40ਮਾਡਲ ਪੋਲਿੰਗ ਸਟੇਸ਼ਨਾਂ ਤੇ ਵਿਸ਼ੇਸ਼ ਸੁਵਿਧਾਵਾਂ ਤੇ 8 ਪਿੰਕ ਪੋਲੰਗ ਸਟੇਸ਼ਨਾਂ ਉਪਰ ਮਹਿਲਾ ਸਟਾਫ ਕੰਮ ਕਰੇਗਾ। 4 ਪੋਲਿੰਗ ਸਟੇਸ਼ਨਾਂ ਤੇ ਦਿਵਿਆਂਗ ਕਰਮਚਾਰੀ ਤੇ 2 ਪੋਲਿੰਗ ਸਟੇਸ਼ਨਾਂ ਤੇ ਨੌਜਵਾਨ ਕਰਮਚਾਰੀ ਵੋਟਿੰਗ ਪ੍ਰਕਿਰਿਆ ਕਰਵਾਉਣਗੇ। ਇਹ ਪੋਲਿੰਗ ਸਟੇਸ਼ਨ ਆਪਣੇ ਵਿਸ਼ੇਸ਼ ਪ੍ਰਬੰਧਾਂ ਦੇ ਕਾਰਨ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨਗੇ। ਲੋਕ ਸਭਾ ਚੋਣਾਂ ਬਿਨਾਂ ਕਿਸੇ ਦਬਾਅ, ਨਿਰਪੱਖ ਅਤੇ ਆਜ਼ਾਦ ਤਰੀਕੇ ਨਾਲ ਕਰਵਾਈਆਂ ਜਾਣਗੀਆਂ। ਵੱਧ ਤੋਂ ਵੱਧ ਵੋਟਰਾਂ ਨੂੰ ਵੋਟਿੰਗ ਲਈ ਆਕਰਸ਼ਤਿ ਕਰਨ ਵਾਸਤੇ ਸੂਬੇ ਦੇ ਸੱਭਿਆਚਾਰ ਨੂੰ ਦਰਸਾਉਂਦੇ ਥੀਮ ਆਧਾਰਿਤ ਮਾਡਲ ਪੋਲਿੰਗ ਸਟੇਸ਼ਨਾਂ ਅਤੇ ਵੋਟਿੰਗ ਦੇ ਸਮੁੱਚੇ ਤਜ਼ਰਬੇ ਨੂੰ ਤਸੱਲੀਬਖਸ਼ ਅਤੇ ਅਨੰਦਦਾਇਕ ਬਣਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਮੰਤਵ ਲਈ  ਮਾਡਲ ਪੋਲਿੰਗ ਬੂਥ ਵਿੱਚ ਉਡੀਕ ਘਰ, ਸਹਾਇਤਾ ਬੂਥ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਪੀ.ਡਬਲਯੂ.ਡੀ. ਤੇ ਬਜ਼ੁਰਗ ਵੋਟਰਾਂ ਲਈ ਵ੍ਹੀਲ ਚੇਅਰਾਂ ਤੋਂ ਇਲਾਵਾ ਵੋਟਿੰਗ ਲਈ ਆਉਣ ਵਾਲੇ ਵੋਟਰਾਂ ਲਈ ਮੋਬਾਇਲ ਜਮ੍ਹਾ ਕਰਵਾਉਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਵੋਟਰਾਂ ਦੇ ਵੋਟਿੰਗ ਦੇ ਅਨੁਭਵ ਨੂੰ ਸੁਖਾਵਾਂ ਬਣਾਇਆ ਸਕੇ। ਕੁਲਵੰਤ ਸਿੰਘ ਨੇ ਦੱਸਿਆ ਕਿ ਸਾਰੇ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਨਾਲ-ਨਾਲ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਨੂੰ ਰੋਕਣ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੇ ਅਧਿਕਾਰ ਦਾ ਲਾਜ਼ਮੀ ਤੌਰ ਤੇ ਇਸਤੇਮਾਲ ਕਰਨ।

 

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar