(Date : 19/May/2424)

(Date : 19/May/2424)

श्री आनंदपुर साहिब में लाऊंगा कॉटन उद्योग का बड़ा प्रोजेक्ट: डा. सुभाष शर्मा | के.एम.वी. द्वारा आयोजित इंडस्ट्रियल विज़िट में छात्राओं ने वेव बेवरेजेस का दौरा किया | सेंट सोल्जर डिवाइन पब्लिक स्कूलों में छात्रों के लिए आनंदमय पूल पार्टी का आयोजन किया गया | कुलविंदर फुल्ल के सिर पर सजा अलायंस क्लब समर्पण का ताज | एच.एम.वी. की उन्नत भारत टीम द्वारा धान का भूसा ‘पराली’ जलाने पर किया जागरूकता कार्यक्रम |

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ਤੇ ਪਾਬੰਦੀ ਲਗਾਉਣ ਦੇ ਹੁਕਮ






ਮੋਗਾ (ਕਮਲ) :- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ, 2024 ਤੱਕ ਲਾਗੂਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ 'ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ।ਉਨਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ 'ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ।ਉਨਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ 'ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar