(Date : 26/April/2424)

(Date : 26/April/2424)

जिला चुनाव अधिकारी कम डी सी ने एन जी ओ और क्लबों को वोटर जागरूकता अभियान का हिस्सा बनाने का दिया न्योता | मेरी मां ने भी प्रियंका गांधी की मां की तरह अपने मंगलसूत्र की कुर्बानी दी: विधायक विक्रमजीत सिंह चौधरी | सेंट सोल्जर ग्रुप ऑफ इंस्टीट्यूशंस के विद्यार्थियों ने जे.ई.ई मेन परीक्षा में अपने ग्रुप का नाम रोशन किया | के.एम.वी. में वैल्यू एडेड सोशल आउटरीच प्रोग्राम | इनोसेंट हार्ट्स के छात्रों का जे.ई.ई मेन्स-2024 में उत्कृष्ट प्रदर्शन |

सामाजिक गतिविधयां

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਬਲੂਮਿੰਗ ਬਡਜ਼ ਸਕੂਲ ਦੇ ਡਰਾਈਵਰਾਂ/ਕੰਡਕਟਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਡਰਾਈਵਰਾਂ ਲਈ ਲਗਾਇਆ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ

ਮੋਗਾ (ਕਮਲ) :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ 14 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਯੋਗ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਦੀ ਲੜੀ ਵਿੱਚ ਅੱਜ ਬਲੂਮਿੰਗ ਬੱਡਜ਼ ਸਕੂਲ ਮੋਗਾ ਦੇ ਡਰਾਈਵਰਾਂ ਅਤੇ ਕੰਡਕਟਰਾਂ ਲਈ ਇੱਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡਰਾਈਵਰਾਂ ਕੰਡਕਟਰਾਂ ਨੂੰ ਨਸ਼ਿਆ ਤੋਂ ਦੂਰ ਰਹਿਣ, ਦੋ ਪਹੀਆ ਵਾਹਨ ਚਲਾਉਦੇ ਸਮੇ ਹੈਲਮੇਟ ਦੀ ਵਰਤੋ ਕਰਨ,ਸੀਟ ਬੈਲਟ ਦੀ ਵਰਤੋ ਕਰਨ, ਟ੍ਰੈਫਿਕ ਨਿਯਮਾ ਦੀ ਪਾਲਨਾ ਕਰਨ, ਲੇਨ ਡਰਾਈਵਿੰਗ ਸੰਬੰਧੀ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ।

ਇਸ ਜਾਗਰੂਕਤਾ ਕੈਂਪ ਵਿੱਚ ਇੰਚਾਰਜ ਟ੍ਰੈਫਿਕ ਸਟਾਫ਼ ਮੋਗਾ ਐਸ.ਆਈ. ਗੁਰਭੇਜ ਸਿੰਘ ਅਤੇ ਇੰਚਾਰਜ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਏ.ਐਸ.ਆਈ. ਕੇਵਲ ਸਿੰਘ ਨੇ ਆਪਣੇ ਸੰਬੋਧਨ ਵਿੱਚ ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਸਬੰਧੀ ਵਿਸਥਾਰਪੂਰਵਕ ਜਾਗਰੂਕ ਕੀਤਾ ਅਤੇ ਟ੍ਰੈਫਿਕ ਨਿਯਮਾ ਦੀ ਪਾਲਣਾ ਕਰਨ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਓਵਰ ਸਪੀਡ ਵਹੀਕਲ ਨਾ ਚਲਾਉਣ ਸੰਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਵਾਹਨਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣ ਦੀ ਅਪੀਲ ਵੀ ਕੀਤੀ। ਸਕੂਲ ਦੇ ਡਰਾਈਵਰਾਂ/ਕੰਡਰਕਟਰਾਂ ਲਈ ਅੱਖਾਂ ਦਾ ਮੈਡੀਕਲ ਚੈਕਅੱਪ ਕੈਂਪ ਵੀ ਆਯੋਜਿਤ ਕੀਤਾ ਗਿਆ ਕਿਉਂਕਿ ਅੱਖਾਂ ਦੀ ਘੱਟ ਰੌਸ਼ਨੀ ਵੀ ਸੜਕੀ ਦੁਰਘਟਨਾਵਾਂ ਨੂੰ ਸੱਦਾ ਦਿੰਦੀ ਹੈ। ਇਸ ਮੌਕੇ ਅੱਖਾਂ ਦੇ ਮਾਹਿਰ ਡਾ. ਮਨਦੀਪ ਗੋਇਲ ਵੱਲੋਂ ਅੱਖਾਂ ਦਾ ਚੈੱਕਅਪ ਕੀਤਾ ਅਤੇ ਇਲਾਜ ਬਾਰੇ ਵੀ ਜਾਗਰੂਕ ਕੀਤਾ। ਇਸ ਮੌਕੇ ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ ਟ੍ਰੈਫਿਕ ਐਜੂਕੇਸ਼ਨ ਸੈਲ ਮੋਗਾ, ਹੈੱਡਕਾਂਸਟੇਬਲ ਅਮਨਦੀਪ ਸਿੰਘ ਟ੍ਰੈਫਿਕ ਸਟਾਫ ਮੋਗਾ, ਟਰਾਂਸਪੋਰਟ ਇੰਚਾਰਜ ਗੁਰਪ੍ਰਤਾਪ ਸਿੰਘ, ਸੀ.ਈ.ਓ. ਰਾਹੁਲ ਛਾਬੜਾ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸੰਵੇਦਨਸ਼ੀਲ ਬੂਥਾਂ ਦੀ ਸ਼ਨਾਖ਼ਤ ਦੇ ਦਿੱਤੇ ਆਦੇਸ਼

ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਸਮੂਹ ਐਸ.ਡੀ.ਐਮ.ਜ਼/ਡੀ.ਐਸ.ਪੀ.ਜ਼ ਨਾਲ ਮੀਟਿੰਗ

ਜ਼ਿਲ੍ਹੇ ਦੇ ਸੰਵੇਦਨਸ਼ੀਲ ਬੂਥ ਦੀ ਸ਼ਨਾਖ਼ਤ ਦਾ ਕੰਮ 8 ਫਰਵਰੀ ਤੱਕ ਨਿਪਟਾਉਣ ਦੇ ਆਦੇਸ਼ ਦਿੱਤੇ

ਮੋਗਾ (ਕਮਲ) :- ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਸਮੂਹ ਐਸ.ਡੀ.ਐਮ.ਜ਼ ਤੇ ਡੀ.ਐਸੀ.ਪੀ.ਜ਼ ਨਾਲ ਮੀਟਿੰਗ ਕਰਕੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਬੂਥ ਦੀ ਸ਼ਨਾਖ਼ਤ ਦਾ ਕੰਮ 8 ਫਰਵਰੀ, 2024 ਤੱਕ ਨਿਪਟਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲਤਾ ਨਾਲ ਸਬੰਧਤ ਸਮੁੱਚੇ ਕਾਰਕਾਂ ਦੀ ਪੜਤਾਲ ਕਰਕੇ ਚੋਣ ਕਮਿਸ਼ਨ ਤੱਕ ਜਾਣਕਾਰੀ ਪਹੁੰਚਾਉਣ ਲਈ ਕਮਿਸ਼ਨ ਵੱਲੋਂ ਪੰਜ ਪ੍ਰੋਫਾਰਮੇ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੋਫਾਰਮਿਆਂ ਵਿੱਚ ਦਰਜ ਕਾਲਮਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਭਰਨਾ ਯਕੀਨੀ ਬਣਾਇਆ ਜਾਵੇ। ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਇਸਦੇ ਨਿਯਮਾਂ ਬਾਰੇ ਵੀ ਸਮੂਹ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੀਟਿੰਗ ਵਿੱਚ ਐਸ.ਡੀ.ਐਮ. ਮੋਗਾ ਸਾਰੰਗਪ੍ਰੀਤ ਸਿੰਘ ਔਜਲਾ, ਐਸ.ਡੀ.ਐਮ. ਬਾਘਾਪੁਰਾਣਾ ਹਰਕੰਵਲਜੀਤ ਸਿੰਘ, ਐਸ.ਡੀ.ਐਮ. ਧਰਮਕੋਟ ਚਾਰੂ ਮਿਤਾ, ਸਮੂਹ ਡੀ.ਐਸ.ਪੀ.ਜ਼ ਤੋਂ ਇਲਾਵਾ ਚੋਣ ਤਹਿਸੀਲਦਾਰ ਸ੍ਰੀ ਬਰਜਿੰਦਰ ਸਿੰਘ ਆਦਿ ਹਾਜ਼ਰ ਸਨ। ਇਹ ਫ਼ਾਰਮ ਐੱਸ.ਡੀ.ਐੱਮ. ਦਫ਼ਤਰਾਂ 'ਚ ਹਲਕਾ ਵਾਰ ਜਮ੍ਹਾਂ ਹੋਣਗੇ, ਜਿੱਥੋਂ ਹਲਕਾ ਵਾਰ ਰਿਪੋਰਟ ਬਣੇਗੀ ਅਤੇ ਬਾਅਦ 'ਚ ਜ਼ਿਲ੍ਹਾ ਚੋਣ ਦਫ਼ਤਰ 'ਚੋਂ ਜ਼ਿਲ੍ਹੇ ਦੀ ਰਿਪੋਰਟ ਤਿਆਰ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਬੂਥਾਂ ਦੀ ਸੰਵੇਦਨਸ਼ੀਲਤਾ ਦੀ ਰਿਪੋਰਟ ਬਹੁਤ ਹੀ ਸਾਵਧਾਨੀ ਨਾਲ ਚੋਣ ਕਮਿਸ਼ਨ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਹੀ ਤਿਆਰ ਕਰਨ ਲਈ ਆਖਿਆ। ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦਾ ਮੁੱਖ ਮੰਤਵ ਦੇਸ਼ ਵਿੱਚ ਸ਼ਾਂਤਮਈ, ਪਾਰਦਰਸ਼ੀ ਅਤੇ ਸਾਫ਼-ਸੁਥਰੀਆਂ ਚੋਣਾਂ ਕਰਵਾਉਣਾ ਹੈ। ਅਜਿਹੀਆਂ ਚੋਣਾਂ ਜਿਸ ਵਿੱਚ ਹਰ ਵਿਅਕਤੀ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਬਿਨ੍ਹਾਂ ਕਿਸੇ ਡਰ ਅਤੇ ਦਬਾਓ ਤੋਂ ਕਰ ਸਕਦੇ ਹਨ। ਇਸ ਮੰਤਵ ਦੀ ਪੂਰਤੀ ਲਈ ਕਮਿਸ਼ਨ ਵੱਲੋਂ ਸਮੇਂ-ਸਮੇਂ ਤੇ ਬਹੁਤ ਸਾਰੇ ਕਦਮ ਉਠਾਏ ਜਾਂਦੇ ਹਨ। ਸੰਵੇਦਨਸ਼ੀਲ ਬੂਥਾਂ ਦੀ ਸ਼ਨਾਖਤ ਵੀ ਇਸੇ ਦੀ ਹੀ ਇੱਕ ਕੜੀ ਹੈ। ਇੱਥੇ ਇਹ ਵੀ ਜਿਕਰਯੋਗ ਹੈ ਕਿ ਸੰਵੇਦਨਸ਼ੀਲ ਬੂਥ ਉਹ ਬੂਥ ਹੁੰਦੇ ਹਨ ਜਿੱਥੋਂ ਦੇ ਵੋਟਰਾਂ, ਵੋਟਰਾਂ ਦੇ ਸਮੂਹ, ਪਿੰਡ, ਏਰੀਆਂ ਜਾਂ ਘਰਾਂ ਨੂੰ ਪ੍ਰਭਾਵਸ਼ਾਲੀ ਵਿਅਕਤੀਆਂ ਵੱਲੋਂ ਡਰਾਇਆ ਜਾਂ ਧਮਕਾਇਆ ਜਾ ਸਕਦਾ ਹੈ ਅਤੇ ਕਿਸੇ ਖਾਸ ਪਾਰਟੀ ਜਾਂ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਡਰ ਜਾਂ ਲਾਲਚ ਦਿੱਤਾ ਜਾ ਸਕਦਾ ਹੈ। ਇਸਦੇ ਨਾਲ ਹੀ ਉਨ੍ਹਾਂ ਪ੍ਰਭਾਵਸ਼ਾਲੀ ਵਿਅਕਤੀਆਂ ਦੀ ਸ਼ਨਾਖਤ ਵੀ ਕਰਨੀ ਹੁੰਦੀ ਹੈ ਜੋ ਡਰਾ ਜਾਂ ਧਮਕਾ ਸਕਦੇ ਹਨ। ਕਮਿਸ਼ਨ ਦਾ ਉਦੇਸ਼ ਇਨ੍ਹਾਂ ਵਿਅਕਤੀਆਂ ਦੀ ਸ਼ਨਾਖਤ ਕਰਨ ਉਪਰੰਤ ਇਸ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣਾ ਹੁੰਦਾ ਹੈ।

ਐਸੀ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ ਨੇ 'ਸੜਕ ਸੁਰੱਖਿਆ ਮਹੀਨਾ' ਤਹਿਤ ਬੁਲਾਈ ਵੱਖ-ਵੱਖ ਵਿਭਾਗਾਂ ਦੀ ਮੀਟਿੰਗ

ਸਬੰਧਤ ਵਿਭਾਗਾਂ ਨੂੰ ਆਪਣੀਆਂ ਜਾਗਰੂਕਤਾ ਗਤੀਵਿਧੀਆਂ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਮੋਗਾ (ਕਮਲ) :- ਜ਼ਿਲ੍ਹੇ ਵਿੱਚ ਮਨਾਏ ਜਾ ਰਹੇ 'ਸੜਕ ਸੁਰੱਖਿਆ ਮਹੀਨਾ' ਦੇ ਪ੍ਰਬੰਧਾਂ ਅਤੇ ਗਤੀਵਿਧੀਆਂ ਦਾ ਰੀਵਿਊ ਕਰਨ ਲਈ ਐਸ.ਡੀ.ਐਮ. ਮੋਗਾ ਸਾਰੰਗਪ੍ਰੀਤ ਸਿੰਘ ਗਰੇਵਾਲ ਨੇ ਵੱਖ ਵੱਖ ਸਬੰਧਤ ਵਿਭਾਗਾਂ ਦੀ ਇੱਕ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਸਿਹਤ ਵਿਭਾਗ, ਸਿੱਖਿਆ ਵਿਭਾਗ, ਟ੍ਰੈਫਿਕ ਪੁਲਿਸ ਆਦਿ ਹਾਜ਼ਰ ਹੋਏ। ਸੜਕ ਸੁਰੱਖਿਆ ਮਹੀਨਾ 15 ਜਨਵਰੀ ਤੋਂ ਸ਼ੁਰੂ ਹੋਇਆ ਹੈ ਅਤੇ ਇਸ ਤਹਿਤ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ 14 ਫਰਵਰੀ, 2024 ਤੱਕ ਚੱਲਣਗੀਆਂ। ਮੀਟਿੰਗ ਵਿੱਚ ਉਨ੍ਹਾਂ ਸਮੂਹ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਸੜਕ ਸੁਰੱਖਿਆ ਮਹੀਨੇ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਨੂੰ ਹੋਰ ਵੀ ਪ੍ਰਭਾਵਸ਼ਾਲੀ ਤਰੀਕੇ ਨਾਲ ਚਲਾਇਆ ਜਾਵੇ ਤਾਂ ਕਿ ਲੋਕਾਂ ਵਿੱਚ ਸੜਕ ਸੁਰੱਖਿਆ ਨਿਯਮਾਂ ਪ੍ਰਤੀ ਹੋਰ ਚੇਤਨਤਾ ਪੈਦਾ ਹੋ ਸਕੇ ਅਤੇ ਸੜਕ ਦੁਰਘਟਨਾਵਾਂ ਦੇ ਗ੍ਰਾਫ ਵਿੱਚ ਗਿਰਾਵਟ ਆ ਸਕੇ। ਉਨ੍ਹਾਂ ਪੁਲਿਸ ਵਿਭਾਗ ਦੇ ਟ੍ਰੈਫਿਕ ਸੈੱਲ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਕਿ ਉਹ ਰੋਡ ਸੇਫਟੀ ਦੇ ਲਗਾਏ ਜਾ ਰਹੇ ਕੈਂਪਾਂ ਜਰੀਏ ਮੋਟਰ ਵਹੀਕਲ ਐਕਟ 2019, ਸੈਂਟਰਲ ਮੋਟਰ ਵਹੀਕਲਜ਼ ਰੂਲਜ਼ 1989 ਅਤੇ ਹੋਰ ਰੋਡ ਸੇਫ਼ਟੀ ਬਾਰੇ ਜਾਰੀ ਹੋਈਆਂ ਹਦਾਇਤਾਂ ਬਾਰੇ ਜਾਗਰੂਕਤਾ ਫੈਲਾਉਣ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸੜਕ ਦੁਰਘਟਨਾਵਾਂ ਵਿੱਚ ਵਰਦਾਨ ਸਾਬਿਤ ਹੁੰਦੀ ਸੀਟ ਬੈਲਟ ਤੇ ਹੈਲਮਟ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਵੱਲਂ ਵਿਸ਼ੇਸ਼ ਜ਼ੋਰ ਦਿੱਤਾ ਜਾਵੇ। ਉਨ੍ਹਾਂ ਸਿੱਖਿਆ ਵਿਭਾਗ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਸਕੂਲੀ ਬੱਚਿਆਂ ਵਿੱਚ ਟ੍ਰੈਫਿਕ ਨਿਯਮਾਂ ਦੀ ਚੇਤਨਤਾ ਪੈਦਾ ਕਰਨ ਲਈ ਪੋਸਟਰ ਮੇਕਿੰਗ ਮੁਕਾਬਲੇ, ਸਲੋਗਨ ਮੁਕਾਬਲੇ ਆਦਿ ਤੁਰੰਤ ਪ੍ਰਭਾਵ ਨਾਲ ਸ਼ੁਰੂ ਕਰਵਾਏ ਜਾਣ।  ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਉੱਪਰ ਭਾਸ਼ਣ ਦਿੱਤੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੋਂ ਵੀ ਸੜਕ ਸੁਰੱਖਿਆ ਮਹੀਨੇ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦਾ ਰੀਵਿਊ ਲਿਆ। ਉਨ੍ਹਾਂ ਸਿਹਤ ਵਿਭਾਗ ਨੂੰ ਅੱਖਾਂ ਦੇ ਢੁਕਵੇਂ ਕੈਂਪ ਬੱਸ ਸਟੈਂਡਾਂ ਜਾਂ ਹੋਰ ਢੁਕਵੇਂ ਸਥਾਨਾਂ ਉੱਪਰ ਲਗਾਉਣ ਲਈ ਕਿਹਾ ਕਿਉਂਕਿ ਅੱਖਾਂ ਦੀ ਰੌਸ਼ਨੀ ਦੀ ਕਮੀ ਸੜਕੀ ਦੁਰਘਟਨਾਵਾਂ ਵਿੱਚ ਵਾਧਾ ਕਰਦੀ ਹੈ। ਉਨ੍ਹਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸੜਕ ਸੁਰੱਖਿਆ ਨਿਯਮਾਂ ਦੀ ਸਹੀ ਅਰਥਾਂ ਵਿੱਚ ਪਾਲਣਾ ਕਰਨ ਤਾਂ ਕਿ ਅਣਗਹਿਲੀ ਨਾਲ ਹੁੰਦੀਆਂ ਸੜਕ ਦੁਰਘਟਨਾਵਾਂ ਨੂੰ ਖਤਮ ਕੀਤਾ ਜਾ ਸਕੇ।  

सिंधिया ने शेरगिल को लिखा पत्र: आदमपुर से दिल्ली, गोवा, जयपुर और कोलकाता के लिए उड़ानें जल्द शुरू होंगी

जालंधर (अरोड़ा) :- केंद्रीय नागरिक उड्डयन मंत्री जे.एम. सिंधिया के साथ 16 जनवरी, 2024 को मुलाकात के दौरान भाजपा के राष्ट्रीय प्रवक्ता जयवीर शेरगिल द्वारा उठाई गई मांग का जवाब देते हुए, सिंधिया ने शेरगिल को बताया है कि उनके अनुरोध पर विचार किया गया है और आदमपुर से विभिन्न क्षेत्रों के लिए उड़ानें जल्द ही शुरू होंगी। इस संबंध में विस्तार से जानकारी देते हुए, शेरगिल ने कहा कि सिंधिया ने उन्हें 26 जनवरी, 2024 को एक पत्र के माध्यम से जवाब दिया है कि उड़ान 5.0 के तहत आदमपुर को दिल्ली - एनसीआर, नांदेड़, बैंगलोर, कोलकाता और गोवा से जोड़ने वाले मार्गों को चयनित एयरलाइन को प्रदान किया गया है। इसे लेकर संबंधित एयरलाइंस निकट भविष्य में परिचालन शुरू कर सकते हैं। यहां जारी एक बयान में शेरगिल ने यह जानकारी देते हुए कहा कि सिंधिया से मुलाकात के दौरान उन्होंने सभी समुदायों की आस्था और भावनाओं को ध्यान में रखते हुए गुरु रविदास जी की जन्मस्थली और काशी विश्वनाथ मंदिर के पवित्र स्थान के लिए आदमपुर से बनारस तक सीधी उड़ान शुरू करने का अनुरोध पत्र मंत्री को सौंपा था। शेरगिल ने कहा कि उन्होंने केंद्रीय मंत्री से आदमपुर से दिल्ली के लिए उड़ानें फिर से शुरू करने का भी आग्रह किया था। शेरगिल ने कहा कि इस पर भी सिंधिया ने पुष्टि की है कि उनके अनुरोध को अनुकूल विचार के लिए सभी निर्धारित घरेलू एयरलाइनों के साथ साझा किया गया है। शेरगिल ने कहा कि यह एक सकारात्मक खबर है, क्योंकि आदमपुर (जालंधर) और हलवारा (लुधियाना) से हवाई कनेक्टिविटी से न केवल पंजाब की कनेक्टिविटी में सुधार होगा, बल्कि अर्थव्यवस्था, पर्यटन और व्यापार को भी बढ़ावा मिलेगा। शेरगिल ने उनकी मांगों पर सकारात्मकता के साथ विचार करने के लिए सिंधिया का धन्यवाद किया है।

ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਲਈ 2 ਮਿੰਟ ਦਾ ਮੌਨ ਧਾਰਿਆ

ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਹਰੇਕ ਦੇਸ਼ ਵਾਸੀ ਯਤਨ ਕਰੇ-ਡਿਪਟੀ ਕਮਿਸ਼ਨਰ

ਮੋਗਾ (ਕਮਲ) :- ਭਾਰਤ ਦੀ ਅਜ਼ਾਦੀ ਦੇ ਸੰਗਰਾਮ ਦੌਰਾਨ ਆਪਣੀ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਸਿਵਲ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਰਧਾਂਜਲੀਆਂ ਭੇਂਟ ਕੀਤੀਆਂ ਗਈਆਂ। ਠੀਕ ਸਵੇਰੇ 11 ਵਜੇ 2 ਮਿੰਟ ਦਾ ਮੌਨ ਧਾਰਨ ਕੀਤਾ ਗਿਆ। ਸਟਾਫ਼ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਆਪਣੇ ਦੇਸ਼ ਦੇ ਸ਼ਹੀਦਾਂ 'ਤੇ ਮਾਣ ਹੋਣਾ ਚਾਹੀਦਾ ਹੈ, ਜਿਨ੍ਹਾਂ ਦੇ ਸੰਘਰਸ਼ ਅਤੇ ਕੁਰਬਾਨੀ ਦੀ ਬਦੌਲਤ ਅੱਜ ਹਰੇਕ ਦੇਸ਼ ਵਾਸੀ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੌਮ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਸਮੂਹ ਅਧਿਕਾਰੀਆਂ, ਮੁਲਾਜ਼ਮਾਂ ਅਤੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਯਤਨ ਕੀਤੇ ਜਾਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਭਦੀਪ ਸਿੰਘ ਨੱਥੋਵਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਅਤੇ ਵੱਡੀ ਗਿਣਤੀ ਵਿੱਚ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਤਹਿਤ ਡੀ.ਐਮ. ਕਾਲਜ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ

ਮੋਗਾ (ਕਮਲ) :- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ  ਨੂੰ ਮੁੱਖ ਰੱਖਦਿਆਂ ਜਾਗਰੂਕਤਾ ਗਤੀਵਿਧੀਆਂ ਨੂੰ ਪੂਰੇ ਜ਼ੋਰਾਂ ਉੱਪਰ ਚਲਾਇਆ ਜਾ ਰਿਹਾ ਹੈ। ਟ੍ਰੈਫਿਕ ਪੁਲਿਸ ਸੈੱਲ ਮੋਗਾ ਵੱਲੋਂ ਅੱਜ ਇਸੇ ਮਹੀਨੇ ਦੀ ਲੜੀ ਤਹਿਤ ਡੀ.ਐਮ. ਕਾਲਜ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨਸ਼ਿਆਂ ਤੋਂ ਦੂਰ ਰਹਿਣ, ਸੀਟ ਬੈਲਟ ਦੀ ਵਰਤੋਂ, ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਲੇਨ ਡਰਾਈਵਿੰਗ ਤੋਂ ਇਲਾਵਾ  ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸਬੰਧੀ ਜਾਗਰੂਕ ਕੀਤਾ ਗਿਆ। ਏ ਐਸ ਆਈ ਕੇਵਲ ਸਿੰਘ ਇੰਚਾਰਜ ਟਰੈਫਿਕ ਐਜੂਕੇਸ਼ਨ ਸੈੱਲ ਮੋਗਾ ਅਤੇ ਹੈਡ ਕਾਂਸਟੇਬਲ ਸੁਖਜਿੰਦਰ ਸਿੰਘ ਟਰੈਫਿਕ ਐਜੂਕੇਸਨ ਸੈਲ ਮੋਗਾ  ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਰਿਆ ਨੂੰ ਨਸ਼ਿਆਂ ਤੋਂ ਦੂਰ ਰਹਿਣ ਸਬੰਧੀ ਅਤੇ ਸਾਈਬਰ ਸੈਲ ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਸੰਬੰਧੀ ਜਾਗਰੂਕ ਰਹਿਣਾ ਚਾਹੀਦਾ ਹੈ। ਉਹਨਾਂ ਇਸ ਮੌਕੇ ਸਾਈਬਰ ਕ੍ਰਾਈਮ ਹੈਲਪਲਾਈਨ ਨੰਬਰ 1930 ਦੀ ਜਾਣਕਾਰੀ ਵੀ ਦਿੱਤੀ ।

ਪੰਜਾਬ ਸਰਕਾਰ ਯੂਥ ਕਲੱਬਾਂ ਦੇ ਉਤਸ਼ਾਹ ਵਿੱਚ ਵਾਧਾ ਕਰਨ ਲਈ ਯਤਨਸ਼ੀਲ

ਡਿਪਟੀ ਕਮਿਸ਼ਨਰ ਨੇ ਅੱਜ 4 ਯੂਥ ਕਲੱਬਾਂ ਨੂੰ 2 ਲੱਖ ਰੁਪਏ ਦੇ ਚੈੱਕ ਸੌਂਪੇ

ਕਿਹਾ! ਨੌਜਵਾਨਾਂ ਨੂੰ ਖੇਡ ਤੇ ਸਭਿਆਚਾਰ ਨਾਲ ਜੋੜਨ ਵਾਲੇ ਯੂਥ ਕਲੱਬਾਂ ਨੂੰ ਭਵਿੱਖ ਵਿੱਚ ਵੀ ਕੀਤਾ ਜਾਵੇਗਾ ਸਨਮਾਨਿਤ

ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਵਿੱਚ ਕੰਮ ਕਰ ਰਹੀਆਂ ਯੂਥ ਕਲੱਬਾਂ ਦਾ ਉਤਸ਼ਾਹ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ, ਕਿਉਂਕਿ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਨੌਜਵਾਨ ਪੀੜ੍ਹੀ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇ਼ਸਾਂ ਤਹਿਤ ਯੁਵਕ ਸੇਵਾਵਾਂ ਵਿਭਾਗ ਵੱਲੋਂ ਯੂਥ ਕਲੱਬਾਂ ਨੂੰ ਮੁੜ ਸੁਰਜੀਤ ਕਰਨ ਲਈ ਪੁਰਜ਼ੋਰ ਯਤਨ ਕੀਤੇ ਜਾ ਰਹੇ ਹਨ। ਇਸਦੀ ਲਗਾਤਾਰਤਾ ਵਿੱਚ ਅੱਜ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਵੱਲੋਂ ਜ਼ਿਲ੍ਹਾ ਮੋਗਾ ਦੀਆਂ 4 ਯੂਥ ਕਲੱਬਾਂ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇ ਚੈੱਕ ਵੰਡੇ ਗਏ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੀਤਾ ਦਰਸ਼ੀ ਵੀ ਮੌਜੂਦ ਸਨ। ਇਨ੍ਹਾਂ ਯੂਥ ਕਲੱਬਾਂ ਦੇ ਨਾਮਾਂ ਦੀ ਸਿਫ਼ਾਰਿਸ਼ ਜ਼ਿਲ੍ਹਾ ਪੱਧਰੀ ਕਮੇਟੀ ਵੱਲੋਂ ਕੀਤੀ ਗਈ ਸੀ, ਕਿਉਂਕਿ ਇਨ੍ਹਾਂ ਯੂਥ ਕਲੱਬਾਂ ਨੇ ਪਿਛਲੇ ਸਮੇਂ ਵਿੱਚ ਸਮਾਜ ਜਾਂ ਨੌਜਵਾਨਾਂ ਦੀ ਭਲਾਈ ਦੀਆਂ ਗਤੀਵਿਧੀਆਂ ਵਿੱਚ ਅਹਿਮ ਭੂਮਿਕਾ ਅਦਾ ਕੀਤੀ ਗਈ ਹੈ। ਇਨ੍ਹਾਂ ਯੂਥ ਕਲੱਬਾਂ ਵਿੱਚ ਚੂਹੜਚੱਕ, ਬਲਖੰਡੀ, ਨਸੀਰੇਵਾਲਾ ਤੇ ਸੈਦਜਲਾਲਪੁਰ ਦੀਆਂ ਕਲੱਬਾਂ ਸ਼ਾਮਿਲ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਜਿਹੜੇ ਵੀ ਯੂਥ ਕਲੱਬ ਅਹਿਮ ਗਤੀਵਿਧੀਆਂ ਵਿੱਚ ਹਿੱਸਾ ਲੈ ਕੇ ਪਿੰਡਾਂ ਦੇ ਵਿਕਾਸ ਦੇ ਖੇਤਰ, ਨੌਜਵਾਨੀ ਬਚਾਉਣ ਦੇ ਖੇਤਰ ਵਿੱਚ ਖਾਸ ਉਪਰਾਲੇ ਕਰਨਗੇ ਭਵਿੱਖ ਵਿੱਚ ਵੀ ਅਜਿਹੀਆਂ ਯੂਥ ਕਲੱਬਾਂ ਨੂੰ ਸਨਮਾਨਿਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਯੂਥ ਕਲੱਬਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਉਹ ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰ ਨਾਲ ਜੋੜ ਕੇ ਪਿੰਡਾਂ ਦੇ ਵਿਕਾਸ ਦੇ ਕੰਮਾਂ ਵਿੱਚ ਵੀ ਆਪਣਾ ਯੋਗਦਾਨ ਪਾਉਣ। ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਰਹਿਨੁਮਾਈ ਹੇਠ ਯੂਥ ਕਲੱਬਾਂ ਰਾਹੀਂ ਨੌਜਵਾਨਾਂ ਦੇ ਚੰਗੇਰੇ ਭਵਿੱਖ ਲਈ ਯਤਨ ਲਗਾਤਾਰ ਜਾਰੀ ਰਹਿਣਗੇ।

ਕੁਸ਼ਟ ਰੋਗ ਬਾਰੇ ਸਭ ਨੂੰ ਜਾਗਰੂਕ ਹੋਣ ਦੀ ਲੋੜ-ਡਾ. ਅਸ਼ੋਕ ਸਿੰਗਲਾ

ਕੁਸ਼ਟ ਰੋਗੀਆਂ ਨਾਲ਼ ਹਮਦਰਦੀ ਦਾ ਵਤੀਰਾ ਰੱਖਣ ਲਈ ਪ੍ਰਣ ਕੀਤਾ

ਮੋਗਾ (ਕਮਲ) :- ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਅਤੇ ਡਾ. ਅਸ਼ੋਕ ਸਿੰਗਲਾ ਸਿਵਲ ਸਰਜਨ (ਕਾਰਜਕਾਰੀ) ਦੀ ਅਗਵਾਈ ਹੇਠ ਸਮੂਹ ਸਟਾਫ਼ ਅਤੇ   ਸਰਕਾਰੀ ਨਰਸਿੰਗ ਸਕੂਲ ਦੀਆ ਵਿਦਿਆਰਥਨਾਂ ਸਮੇਤ ਜ਼ਿਲ੍ਹੇ ਤੋ ਇਲਾਵਾ ਵੱਖ-ਵੱਖ ਬਲਾਕਾਂ ਵਿਚ ਕੁਸ਼ਟ ਰੋਗ ਨਿਵਾਰਨ ਸੋਸਾਇਟੀ ਦੇ ਇੰਚਾਰਜ ਨੋਡਲ ਅਫ਼ਸਰ ਚਮੜੀ ਰੋਗ ਮਾਹਿਰ ਡਾ: ਜਸਪ੍ਰੀਤ ਕੌਰ ਦੀ ਅਗਵਾਈ ਹੇਠ ਗੁਰਪ੍ਰੀਤ ਕੌਰ ਨਾਨ ਮੈਡੀਕਲ ਸੁਪਰਵਾਈਜ਼ਰ ਨੇ ਪ੍ਰਣ ਪੱਤਰ ਪੜ੍ਹਿਆ ਅਤੇ ਕੁਸ਼ਟ ਰੋਗੀਆਂ ਨਾਲ ਹਮਦਰਦੀ ਦਾ ਵਤੀਰਾ ਰੱਖਣ ਲਈ ਪ੍ਰੇਰਤ ਕੀਤਾ। ਇਸ ਮੌਕੇ ਡਾਕਟਰ ਅਸ਼ੋਕ ਸਿੰਗਲਾ ਨੇ ਦੱਸਿਆ ਕਿ ਕੋਹੜ ਰੋਗ ਕੋਈ ਬਿਮਾਰੀ ਨਹੀ ਇਹ ਇਲਾਜਯੋਗ ਹੈਂ। ਇਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਡਾ. ਜਸਪ੍ਰੀਤ ਕੌਰ ਨੇ ਕਿਹਾ ਕਿ ਚਮੜੀ ਮਨੁੱਖੀ ਸਰੀਰ ਦਾ ਸਭ ਤੋਂ ਵੱਡਾ ਅੰਗ ਹੈ। ਸਰੀਰ ਨੂੰ ਢੱਕਣ ਅਤੇ ਬਚਾਉਣ ਤੋਂ ਇਲਾਵਾ ਇਹ ਕਈ ਮਹੱਤਵਪੂਰਨ ਭੂਮਿਕਾਵਾਂ ਨਿਭਾਉਂਦਾ ਹੈ। ਇਹ ਸਰੀਰ ਦੇ ਤਾਪਮਾਨ ਨੂੰ ਸਥਿਰ ਕਰਨ ਵਿੱਚ ਮਦਦ ਕਰਦਾ ਹੈ ਅਤੇ ਸਰੀਰ ਨੂੰ ਬਾਹਰੀ ਲਾਗਾਂ ਤੋਂ ਬਚਾਉਂਦਾ ਹੈ। ਸੂਰਜ ਦੀ ਰੌਸ਼ਨੀ ਦੇ ਸੰਪਰਕ ਵਿੱਚ ਆਉਣ 'ਤੇ ਚਮੜੀ ਵਿਟਾਮਿਨ-ਡੀ ਦੇ ਸੰਸਲੇਸ਼ਣ ਵਿੱਚ ਮਦਦ ਕਰਦੀ ਹੈ। ਪਰ ਇਸ ਨਾਲ ਕਈ ਪਰੇਸ਼ਾਨੀਆਂ ਵੀ ਪ੍ਰਭਾਵਿਤ ਹੋ ਸਕਦੀਆਂ ਹਨ। ਹਰ ਤਬਦੀਲੀ, ਭਾਵੇਂ ਬਾਹਰੀ ਹੋਵੇ ਜਾਂ ਅੰਦਰੂਨੀ, ਚਮੜੀ 'ਤੇ ਸਿੱਧੀ ਦਿਖਾਈ ਦਿੰਦੀ ਹੈ। ਇਨ੍ਹਾਂ ਵਿੱਚੋਂ ਕੁਝ ਚਮੜੀ ਦੇ ਰੋਗ ਬਣ ਜਾਂਦੇ ਹਨ। ਚਮੜੀ ਦੇ ਰੋਗਾਂ ਦੀਆਂ ਵੱਖ-ਵੱਖ ਕਿਸਮਾਂ ਹਨ ਅਤੇ ਹਰੇਕ ਸਥਿਤੀ ਦਾ ਪ੍ਰਬੰਧਨ ਅਤੇ ਇਲਾਜ ਵੱਖਰੇ ਢੰਗ ਨਾਲ ਕੀਤਾ ਜਾਂਦਾ ਹੈ। ਅਕਸਰ ਦੇਖਿਆ ਗਿਆ ਹੈ ਕਿ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਰਹਿਣ ਵਾਲੇ ਲੋਕ ਚਮੜੀ ਦੇ ਰੋਗਾਂ ਨੂੰ ਬਹੁਤੀ ਗੰਭੀਰਤਾ ਨਾਲ ਨਹੀਂ ਲੈਂਦੇ ਅਤੇ ਮੈਡੀਕਲ ਸਟੋਰਾਂ ਤੋਂ ਕੋਈ ਵੀ ਦਵਾਈ ਲੇ ਲੈਂਦੇ ਹਨ। ਜਿਸ ਕਾਰਨ ਬਾਅਦ ਵਿੱਚ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਡਾ: ਜਸਪ੍ਰੀਤ ਕੌਰ ਨੇ ਚਮੜੀ ਦੇ ਰੋਗਾਂ ਦੀਆਂ ਕਿਸਮਾਂ ਬਾਰੇ ਦੱਸਦਿਆਂ ਕਿਹਾ ਕਿ ਚਮੜੀ ਦੇ ਰੋਗ ਲੱਛਣਾਂ ਅਤੇ ਤੀਬਰਤਾ ਵਿੱਚ ਵੱਖੋ-ਵੱਖ ਹੁੰਦੇ ਹਨ। ਜਿੱਥੇ ਕੁਝ ਵਿਕਾਰ ਅਸਥਾਈ ਹੁੰਦੇ ਹਨ, ਕੁਝ ਗੰਭੀਰ ਹੁੰਦੇ ਹਨ। ਸਪੱਸ਼ਟ ਤੌਰ 'ਤੇ, ਉਹ ਵੱਖ-ਵੱਖ ਕਾਰਨਾਂ ਕਰਕੇ ਵਾਪਰਦੇ ਹਨ। ਇਹਨਾਂ ਵਿੱਚੋਂ ਕੁਝ ਅਸਥਾਈ ਚਮੜੀ ਦੀਆਂ ਸਮੱਸਿਆਵਾਂ ਹਨ। ਇਸ ਸ਼੍ਰੇਣੀ ਵਿੱਚ ਆਉਣ ਵਾਲੇ ਚਮੜੀ ਦੇ ਰੋਗ ਅਸਥਾਈ ਪ੍ਰਤੀਕਰਮਾਂ/ਲੱਛਣਾਂ ਦੇ ਨਾਲ ਕੁਦਰਤ ਵਿੱਚ ਹਲਕੇ ਹੁੰਦੇ ਹਨ। ਇਹ ਥੋੜ੍ਹੇ ਸਮੇਂ ਲਈ ਅਤੇ ਅਸਥਾਈ ਹੁੰਦੇ ਹਨ ਅਤੇ ਜਦੋਂ ਉਹਨਾਂ ਦੇ ਕਾਰਨ ਦਾ ਇਲਾਜ ਕੀਤਾ ਜਾਂਦਾ ਹੈ ਤਾਂ ਦੂਰ ਹੋ ਜਾਂਦੇ ਹਨ। ਇਸ ਵਿੱਚ  ਡਰਮੇਟਾਇਟਸ, ਪ੍ਰਿੰਕਲੀ ਗਰਮੀ, ਦਾਦ, ਖੁਰਕ, ਵਿਟਿਲਿਗੋ, ਮੁਹਾਸੇ, ਫੋੜੇ, ਡੈਂਡਰਫ, ਗੰਜਾਪਨ, ਫਟੀਆਂ ਅੱਡੀ, ਚੰਬਲ, ਚਮੜੀ ਦਾ ਰੰਗੀਨ ਹੋਣਾ ਆਦਿ ਸ਼ਾਮਲ ਹਨ।ਉਨ੍ਹਾਂ ਦੱਸਿਆ ਕਿ ਚਮੜੀ ਦੇ ਰੋਗਾਂ ਦੀਆਂ ਕਿਸਮਾਂ ਅਜਿਹੀਆਂ ਸਥਿਤੀਆਂ ਹਨ ਜੋ ਤੁਹਾਡੀ ਚਮੜੀ ਨੂੰ ਪ੍ਰਭਾਵਿਤ ਜਾਂ ਨੁਕਸਾਨ ਪਹੁੰਚਾ ਸਕਦੀਆਂ ਹਨ, ਜਿਸਨੂੰ ਚਮੜੀ ਦੇ ਰੋਗ ਕਿਹਾ ਜਾਂਦਾ ਹੈ। ਇਹਨਾਂ ਬਿਮਾਰੀਆਂ ਕਾਰਨ ਧੱਫੜ, ਸੋਜ, ਖੁਜਲੀ ਅਤੇ ਚਮੜੀ ਦੇ ਹੋਰ ਬਦਲਾਅ ਹੋ ਸਕਦੇ ਹਨ। ਚਮੜੀ ਦੇ ਰੋਗਾਂ ਦੀਆਂ ਕੁਝ ਕਿਸਮਾਂ ਖ਼ਾਨਦਾਨੀ ਹੋ ਸਕਦੀਆਂ ਹਨ, ਬਾਕੀ ਵਿਅਕਤੀ ਦੀ ਜੀਵਨ ਸ਼ੈਲੀ ਕਾਰਨ ਹੋ ਸਕਦੀਆਂ ਹਨ। ਚਮੜੀ ਦੇ ਰੋਗਾਂ ਦੀਆਂ ਵੱਖ-ਵੱਖ ਕਿਸਮਾਂ ਹਨ ਜੋ ਵਿਅਕਤੀਆਂ 'ਤੇ ਨਿਰਭਰ ਕਰਦੀਆਂ ਹਨ। ਇਨ੍ਹਾਂ ਤੋਂ ਇਲਾਵਾ ਡਾ: ਜਸਪ੍ਰੀਤ  ਕੌਰ ਨੇ ਚਮੜੀ ਦੀਆਂ ਸਥਾਈ ਸਮੱਸਿਆਵਾਂ ਬਾਰੇ ਦੱਸਿਆ ਕਿ ਇਸ ਸ਼੍ਰੇਣੀ ਵਿੱਚ ਆਉਣ ਵਾਲੇ ਚਮੜੀ ਦੇ ਰੋਗ ਭਿਆਨਕ ਬਿਮਾਰੀਆਂ ਹਨ। ਹਾਲਾਂਕਿ ਕੋਈ ਸਥਾਈ ਇਲਾਜ ਨਹੀਂ ਹੈ, ਪਰ ਲੱਛਣਾਂ ਨੂੰ ਸਹੀ ਇਲਾਜ ਦੁਆਰਾ ਪ੍ਰਬੰਧਿਤ ਕੀਤਾ ਜਾ ਸਕਦਾ ਹੈ। ਉਹ ਆਮ ਤੌਰ 'ਤੇ ਕਮਜ਼ੋਰ ਇਮਿਊਨ ਸਿਸਟਮ ਜਾਂ ਜੈਨੇਟਿਕਸ ਕਾਰਨ ਹੁੰਦੇ ਹਨ।ਇਸ ਮੌਕੇ ਨਰਸਿੰਗ ਸਕੂਲ ਦੇ ਅਧਿਆਪਕਾਂ ਕਮਲਪ੍ਰੀਤ ਕਿਰਨ ਸੱਲ੍ਹਨ ਵੀ ਹਾਜ਼ਰਿ ਸਨ।

नगर राजभाषा कार्यान्वयन समिति जालन्धर की छमाही बैठक का आयोजन

बैठक की अध्यक्षता कोमल जोगपाल, प्रधान आयकर आयुक्त-I  ने की

जालंधर (अरोड़ा) :- नगर राजभाषा कार्यान्वयन समिति, जालन्धर की छमाही बैठक का आयोजन होटल सेखों ग्रांड में किया गया। इस में जालन्धर के सभी कार्यालयों/निगमों/उपक्रमों के कार्यालय प्रमुखों तथा राजभाषा अधिकारियों ने भाग लिया| बैठक की अध्यक्षता कोमल जोगपाल, प्रधान आयकर आयुक्त-I, जालन्धर ने की। इस मौके दूरदर्शन जालंधर से संजय काज़ी डीडीजी (इ), सुनिल कुमार यादव, हिंदुस्तान पेट्रोलियम से वनय सिंह विशेष रूप से मौजूद थे। बैठक का संचालन नराकास की पूर्व सदस्य सचिव श्रीमती सुषमा गुप्ता द्वारा किया गया। कोमल जोगपाल ने अपने सम्बोधन में कहा कि नराकास की बैठक का नियमित आयोजन इस बात को रेखांकित करता है कि नराकास, गृह मंत्रालय राजभाषा के प्रति बहुत सचेत है। उन्होंने राजभाषा का प्रचार प्रसार बढ़ाने में सक्रिय बने रहने पर बल दिया।

अध्यक्ष महोदया ने छमाही रिपोर्ट में पाई गई कमियों को दूर करने का प्रयास करने के लिए कहा। उन्होंने सभी सदस्यों को अपने अपने कार्याल्रयों के कम्प्यूटरों में यूनिकोड साफ्टवेयर अपलोड करवाकर अपने कार्याल्रयों का काम हिन्दी में करनें की सलाह दी| उन्होंने सभी सदस्यों को राजभाषा कार्यान्वयन के लिए समन्वित प्रयास करने की आवश्यकता पर बल दिया। बैठक में विभिन्‍न कार्यालयों से प्राप्त तिमाही प्रगति रिपोर्टों की विस्तृत समीक्षा की गई तथा राजभाषा विभाग से प्राप्त सूचनाएँ दी गई। बैठक में सर्वहितकारी स्कूल, जालन्धर के बच्चों द्वारा गीत तथा समूह नृत्य प्रस्तुत किए गए। अंत में सुशील कुमार, प्राध्यापक, केन्द्रीय विद्यालय न.01, जालन्धर छावनी ने अध्यक्ष महोदया एवं विभिन्‍न कार्यालयों से आए सभी कार्यालय प्रमुख एवं वरिष्ठ अधिकारियों का धन्यवाद किया गया। 

अलायंस क्लब जालंधर अमन के सदस्य गुरुद्वारा श्री करतारपुर साहिब (पाकिस्तान) में नतमस्तक हुए

जालंधर (अरोड़ा) :- अलायंस क्लब जालंधर अमन प्रधान राजेश साहनी की अगुवाई में गुरूद्वारा श्री करतारपुर साहब पाकिस्तान में परिवार सहित नतमस्तक हुए। सभी ने पहले गुरू श्री गुरुनानक देव जी के ईतिहासिक गुरूद्वारा में मत्था टेक कर आशीर्वाद प्राप्त किया और दर्शन किए। बिनाका ने इस ईतिहासिक गुरूद्वारा के वारे में सभी को विस्तार से बताया। पास्ट गवर्नर राकेश शर्मा, अनुराधा शर्मा, एम पी सिंह बिनाका, हरदर्श कौर, प्रधान राजेश साहनी, डाक्टर मन्जू साहनी, एच एस जौड़ा,देवराज हंस, राजेन्द्र आनंद, सहज पाल सिंह, महिंदर सिंह मिन्हास, अशोक पुरी, शशी पुरी,  जी एस सरंगल, मनप्रीत कौर, राजेन्द्र कौर, हरविंदर कौर, भूपेन्द्र कौर व अन्य सभी सदस्यों ने दर्शन कर के आपने आप को निहाल किया।

1 2 3 4 5
  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar