(Date : 26/April/2424)

(Date : 26/April/2424)

मोदी सरकार ने पूरे राष्ट्र में विकास के तोड़े सारे रिकॉर्ड --सुशील रिंकु | ट्रांसपोर्टर विजय प्रभाकर को प्रदेश भाजपा ट्रांसपोर्ट सैल के को-कन्वीनर नियुक्त होने पर केडी भंडारी ने किया सम्मान | डिप्स कपूरथला में किया गया आधिकारिकीकरण समारोह आयोजित | सीटी यूनिवर्सिटी ने पुस्तक दान अभियान के साथ मनाया विश्व पुस्तक दिवस | एचएमवी की बीसीए सेमेस्टर-3 की छात्राएं यूनिवर्सिटी में छाईं |

सामाजिक गतिविधयां

खेड़ां वतन पंजाब दिया राज्य में खेल सभ्यता को पुनर्जीवित करने में मील का पत्थर साबित हुई- सुशील रिंकू

सांसद ने स्थानीय स्पोर्ट्स कॉलेज में मेगा इवेंट के जिला स्तरीय समापन समारोह के दौरान युवाओं को किया संबोधित

जालंधर (अरोड़ा) :- खेड़ां वतन पंजाब दिया राज्य मैं खेल सभ्यता को पुनर्जीवित करने की दिशा में कारगर साबित हो रही है जिसके तहत पंजाब के कौने-कौने से सभी वर्गों के लोग खेलों के साथ पुन: जुड़ रहे हैं। ये विचार लोकसभा सदस्य सुशील कुमार रिंकू ने आज स्थानीय स्पोर्ट्स कॉलेज में इस मेगा इवेंट के जिला स्तरीय समापन समारोह के दौरान आयोजित कार्यक्रम को संबोधित करते हुए व्यक्त किए। कार्यक्रम के दौरान सांसद ने जिला स्तर पर इस प्रतियोगिता के तहत हुए अलग-अलग मुकाबले में जीत हासिल करने वाले खिलाड़ियों को सम्मानित किया, साथ ही उन्हें अपना प्रदर्शन जारी रखने के लिए प्रेरित किया ताकि आगे चलकर वह एक अच्छे खिलाड़ी बन सके। रिंकू ने कहा कि खेल में इतनी ताकत है कि यह अलग-अलग धर्मों, जातियों व संप्रदायों के लोगों को एकता के सूत्र में पिरोता है और उनमें अपनेपन की भावना पैदा करता है।

जहां तक नशे का सवाल है तो एक बार खेल से जुड़ने वाला कोई भी व्यक्ति नशे की तरफ मुड़कर नहीं देखता। इसलिए आज पंजाब के यूथ को सही दिशा की तरफ बढ़ाने के लिए स्पोर्ट्स को घर-घर पहुंचने की जरूरत है। रिंकू ने आगे कहा कि यह खुशी की बात है कि मुख्यमंत्री भगवंत मान की अगुवाई में पंजाब सरकार खेल संस्कृति को राज्य के कौने-कौने तक फैलाने के लिए ऐसे कदम उठा रही है जो उससे पहले किसी सरकार ने नहीं उठाए। उन्होंने कहा कि चाहे वह नई खेल नीति हो, खिलाड़ियों को मिलने वाली इनाम राशि में बढ़ोतरी करना हो या फिर खेड़ां वतन पंजाब दिया जैसे आयोजन हो, पंजाब सरकार कुशलता से लगातार खेलों को बढ़ावा दे रही है। अंत में उन्होंने खिलाड़ियों के उज्जवल भविष्य की कामना की, साथ ही खेल विभाग के अधिकारियों की प्रशंसा की जिन्होंने पूरी कुशलता के साथ जिले में लगातार खेल मुकाबले करवा कर इस आयोजन को सफल बनाया।

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ 'ਤੇ ਪਾਬੰਦੀ ਆਦੇਸ਼ ਜਾਰੀ

ਸ਼ਹਿਰਾਂ/ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ 'ਤੇ ਪਾਬੰਦੀ- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ

ਮੋਗਾ (ਕਮਲ) :- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ਼) ਮੋਗਾ ਡਾ. ਨਿਧੀ ਕੁਮੁਦ ਬਾਂਬ੍ਹਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ 'ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼  30 ਨਵੰਬਰ, 2023 ਤੱਕ ਲਾਗੂ ਰਹਿਣਗੇ। ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ 'ਤੇ ਪਾਬੰਦੀ ਜ਼ਿਲ੍ਹੇ 'ਚ ਅਮਨ-ਸ਼ਾਂਤੀ ਕਾਇਮ ਰੱਖਣ ਦੇ ਮੱਦੇ-ਨਜ਼ਰ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਜਨਤਾ ਲਈ ਲਾਇਸੰਸੀ ਹਥਿਆਰ, ਟਕੂਏ, ਬਰਛੇ, ਛੁਰੇ, ਤ੍ਰਿਸ਼ੂਲ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ ਚੱਲਣ ਅਤੇ ਪ੍ਰਦਰਸ਼ਨ ਕਰਨ 'ਤੇ ਪੂਰਨ ਰੋਕ ਲਗਾਈ ਹੈ। ਇਹ ਹੁਕਮ ਪੁਲਿਸ, ਹੋਮਗਾਰਡ ਜਾਂ ਸੀ.ਆਰ.ਪੀ.ਐਫ. ਕ੍ਰਮਚਾਰੀਆਂ, ਜਿੰਨ੍ਹਾਂ ਕੋਲ ਸਰਕਾਰੀ ਹਥਿਆਰ ਹਨ ਅਤੇ ਅਸਲਾ ਚੁੱਕਣ ਦੀ ਮਨਜ਼ੂਰੀ ਪ੍ਰਾਪਤ ਅਸਲਾ ਧਾਰਕਾਂ 'ਤੇ ਲਾਗੂ ਨਹੀਂ ਹੋਵੇਗਾ। ਜ਼ਿਲੇ 'ਚ ਪਲਾਸਟਿਕ ਲਿਫ਼ਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ 'ਤੇ ਪਾਬੰਦੀ ਤਕਨਾਲਜੀ ਦਬਾਅ ਅਤੇ ਮੰਡੀਕਰਨ ਦੀਆਂ ਨਵੀਆਂ ਜੁਗਤਾਂ ਕਰਕੇ ਵਰਤ ਕੇ ਸੁੱਟਣ ਵਾਲੀਆਂ, ਪੈਕ ਕਰਨ ਲਈ ਅਤੇ ਪਲਾਸਟਿਕ ਦੇ ਲਿਫਾਫਿਆਂ ਦੀ ਉਪਭੋਗੀ ਵਸਤੂਆਂ ਲਈ ਵਧ ਰਹੀ ਖਪਤ ਕਾਰਣ ਬਹੁਤ ਜਿਆਦਾ ਪਲਾਸਟਿਕ ਦੀ ਰੱਦੀ ਕੂੜਾ ਕਰਕਟ ਸੁੱਟਣ ਦੀਆਂ ਥਾਵਾਂ ਅਤੇ ਖੁੱਲੀਆਂ ਥਾਵਾਂ ਆਦਿ ਤੇ ਥਾਂ ਮੱਲ ਰਹੀ, ਇਹ ਲਿਫ਼ਾਫੇ ਸੀਵਰੇਜ਼ ਪ੍ਰਣਾਲੀ ਨੂੰ ਖਾਸ ਤੌਰ ਤੇ ਨੁਕਸਾਨ ਪਹੁੰਚਾਉਂਦੇ ਹਨ ਕਿਉਂਕਿ ਇਹ ਨਾਲੀਆਂ ਅਤੇ ਖੁੱਲ੍ਹੇ ਨਾਲਿਆਂ ਵਿੱਚ ਰੁਕਾਵਟ ਦਾ ਕਾਰਣ ਬਣਦੇ ਹਨ। ਇਸੇ ਤਰਾਂ ਮਨੁੱਖੀ ਸਿਹਤ ਨੂੰ ਧਿਆਨ 'ਚ ਰੱਖਦਿਆਂ 'ਦੀ ਪੰਜਾਬ ਪਲਾਸਟਿਕ ਅਤੇ ਕੈਰੀ ਬੈਗ (ਮੈਨੂਫੈਕਚਰਿੰਗ, ਯੂਜਿਜ ਐਂਡ ਡਿਸਪੋਜ਼ਲ) ਕੰਟਰੋਲ ਐਕਟ, 2005' ਅਨੁਸਾਰ ਜਿਲੇ 'ਚ 30 ਮਾਈਕਰੋਨ ਤੋਂ ਘੱਟ ਮੋਟਾਈ ਅਤੇ 8 12 ਇੰਚੀ ਆਕਾਰ ਤੋਂ ਘੱਟ ਅਣਲੱਗ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੇਚਣ ਅਤੇ ਵਰਤੋਂ 'ਤੇ ਪੂਰਣ ਪਾਬੰਦੀ ਲਗਾਈ ਗਈ ਹੈ। ਪਲਾਸਟਿਕ ਮਨੁੱਖੀ ਸਿਹਤ ਲਈ ਹਾਨੀਕਾਰਕ ਹੋਣ ਦੇ ਨਾਲ ਪਸ਼ੂਆਂ ਵੱਲੋਂ ਪਲਾਸਟਿਕ ਲਿਫ਼ਾਫ਼ਿਆਂ ਦੀ ਰਹਿੰਦ-ਖੂੰਹਦ ਖਾਧੇ ਜਾਣ ਕਾਰਣ ਗੰਭੀਰ ਸਮੱਸਿਆਵਾਂ ਪੈਦਾ ਹੁੰਦੀਆਂ ਹਨ ਅਤੇ ਉਨਾਂ ਦੀ ਮੌਤ ਹੋ ਜਾਂਦੀ ਹੈ, ਜਿਸ ਨਾਲ ਆਮ ਜਨ-ਜੀਵਨ ਵਿੱਚ ਭਾਰੀ ਵਿਘਨ ਪੈਂਦਾ ਹੈ। ਪਿੰਡਾਂ ਦੀਆਂ ਫਿਰਨੀਆਂ 'ਤੇ ਰੂੜੀਆਂ ਆਦਿ ਦੇ ਢੇਰ ਲਗਾ ਕੇ ਨਜਾਇਜ਼ ਕਬਜ਼ੇ ਕਰਨ 'ਤੇ ਪਾਬੰਦੀ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਆਮ ਲੋਕਾਂ ਵੱਲੋਂ ਪਿੰਡਾਂ ਦੀਆਂ ਫਿਰਨੀਆਂ 'ਤੇ ਰੂੜੀਆਂ ਆਦਿ ਦੇ ਢੇਰ ਲਗਾ ਕੇ ਅਤੇ ਹੋਰ ਤਰੀਕਿਆਂ ਨਾਲ ਨਜਾਇਜ਼ ਕਬਜੇ ਕੀਤੇ ਗਏ ਹਨ, ਜਿਸ ਕਾਰਣ ਜਿਥੇ ਦੁਰਘਟਨਾ ਵਾਪਰਨ ਦਾ ਖਤਰਾ ਪੈਦਾ ਹੁੰਦਾ ਹੈ, ਉਥੇ ਲੜਾਈ-ਝਗੜੇ ਕਾਰਣ ਜਾਨੀ ਤੇ ਮਾਲੀ ਨੁਕਸਾਨ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ। ਇਸ ਲਈ ਜਿਲੇ ਅੰਦਰ ਸੜਕਾਂ ਦੇ ਇਰਦ-ਗਿਰਦ ਆਮ ਲੋਕਾਂ ਵੱਲੋਂ ਕੂੜੇ ਦੇ ਢੇਰ ਲਗਾਉਣ ਅਤੇ ਆਮ ਕਿਸਾਨਾਂ ਵੱਲੋਂ ਬਰਮਾ ਦੀ ਮਿੱਟੀ ਕੱਟਣ 'ਤੇ ਵੀ ਪਾਬੰਦੀ ਲਗਾਈ ਗਈ ਹੈ। ਸ਼ਹਿਰਾਂ ਅਤੇ ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ 'ਤੇ ਵੀ ਪਾਬੰਦੀ ਇਸੇ ਤਰ੍ਹਾਂ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ 'ਤੇ ਵੀ ਪਾਬੰਦੀ ਲਗਾਈ ਗਈ ਹੈ। ਉਨਾਂ ਦੱਸਿਆ ਕਿ ਜਿਲੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਕਈ ਵਿਅਕਤੀਆਂ ਵੱਲੋਂ ਮੀਟ ਸ਼ਾਪ ਦੀਆਂ ਦੁਕਾਨਾਂ ਅਤੇ ਖੋਖੇ ਆਦਿ ਬਣਾਏ ਹੋਏ ਹਨ, ਜਿੱਥੇ ਇਹ ਵਿਅਕਤੀ ਬੱਕਰੇ, ਮੁਰਗੇ ਅਤੇ ਮੱਛੀ ਆਦਿ ਕੱਟ ਕੇ ਵੇਚਦੇ ਹਨ। ਇਸ ਨਾਲ ਜਿੱਥੇ ਸ਼ਹਿਰਾਂ/ਪਿੰਡਾਂ ਵਿੱਚ ਬਦਬੂ ਫੈਲਦੀ ਹੈ ਤੇ ਗੰਦਗੀ ਪੈਦਾ ਹੁੰਦੀ ਹੈ, ਉਥੇ ਵਾਤਾਵਰਣ ਦੂਸਿਤ ਹੁੰਦਾ ਹੈ ਅਤੇ ਸ਼ਹਿਰਾਂ ਵਿੱਚ ਸੀਵਰੇਜ ਬੰਦ ਹੋ ਜਾਂਦੇ ਹਨ। ਉਨਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਸਬੰਧੀ ਪੱਕੇ ਤੌਰ 'ਤੇ ਸਲਾਟਰ ਹਾਊਸ ਬਣਾਏ ਹੋਏ ਹਨ ਅਤੇ ਇਹ ਮੀਟ ਕੇਵਲ ਸਲਾਟਰ ਹਾਊੋਸ ਵਿੱਚ ਹੀ ਕੱਟਿਆ/ਵੇਚਿਆ ਜਾ ਸਕਦਾ ਹੈ। ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ 'ਤੇ ਭੰਡਾਰਨ/ ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਡਾ. ਨਿਧੀ ਕੁਮੁਦ ਬਾਂਬ੍ਹਾ ਨੇ ਦੱਸਿਆ ਕਿ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਪ੍ਰਕਾਰ ਅਣ-ਅਧਿਕਾਰਤ ਤੌਰ 'ਤੇ ਵੇਚੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉੱਚਿਤ ਨਹੀਂ ਹੈ। ਇਸ ਲਈ ਜ਼ਿਲ੍ਹਾ ਮੋਗਾ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ 'ਤੇ ਭੰਡਾਰਨ ਕਰਨ, ਟਰਾਂਸਪੋਰੇਸ਼ਨ ਕਰਨ, ਵਰਤਣ ਜਾਂ ਵੇਚਣ 'ਤੇ ਪਾਬੰਦੀ ਲਗਾਈ ਗਈ ਹੈ, ਪਰੰਤੂ ਇਹ ਹੁਕਮ ਪਸ਼ੂ ਪਾਲਣ ਵਿਭਾਗ ਦੀਆਂ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਤੇ ਪੋਲੀ-ਕਲੀਨਿਕ, ਰੂਰਲ ਵੈਟਨਰੀ ਹਸਪਤਾਲਾਂ, ਪਸ਼ੂ ਪਾਲਣ ਵਿਭਾਗ, ਪੰਜਾਬ ਮਿਲਕਫੈਡ ਅਤੇ ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫ਼ੀਸ਼ਲ ਇਨਸੈਮੀਨੇਸ਼ਨ ਸੈਂਟਰਾਂ, ਕੋਈ ਹੋਰ ਆਰਟੀਫੀਸ਼ਨ ਇਨਸੈਮੀਨੇਸ਼ਨ ਸੈਂਟਰ ਜ਼ੋ ਕਿ ਪਸ਼ੂ ਪਾਲਣ ਵਿਭਾਗ ਵੱਲੋ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ ਪੰਜਾਬ ਦੇ ਮੈਂਬਰ ਜਿੰਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ਆਦਿ 'ਤੇ ਲਾਗੂ ਨਹੀਂ ਹੋਣਗੇ। ਜ਼ਿਲੇ ਅੰਦਰ ਚਾਈਨਾ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਵਰਤੋਂ ਕਰਨ 'ਤੇ ਪਾਬੰਦੀ ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲੇ ਅੰਦਰ ਅਕਸਰ ਅਤੇ ਵਿਸੇਸ਼ ਕਰਕੇ ਬਸੰਤ ਪੰਚਮੀ ਦੇ ਮੌਕੇ 'ਤੇ ਕਾਫ਼ੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇੰਨਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਵੀ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ। ਇਹ ਸੰਥੈਟਿਕ/ਪਲਾਸਟਿਕ ਦੀ ਬਣੀ ਡੋਰ ਕਾਫ਼ੀ ਮਜਬੂਤ ਹੁੰਦੀ ਹੈ, ਜਿਸ ਨਾਲ ਪਤੰਗ ਉਡਾਉਣ ਵਾਲਿਆਂ ਦੇ ਹੱਥ ਤੇ ਉੱਂਗਲਾਂ ਕੱਟਣ, ਸਾਈਕਲ ਤੇ ਸਕੂਟਰ, ਮੋਟਰ ਸਾਈਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਵੀ ਡਰ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ ਡੋਰ ਵਿੱਚ ਫ਼ਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨਾਂ ਦੇ ਰੁੱਖਾਂ 'ਤੇ ਟੰਗੇ ਰਹਿਣ ਕਾਰਣ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਸ ਲਈ ਇਹ ਚਾਈਨਾ ਡੋਰ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇੰਨਾਂ ਤੱਥਾਂ ਨੂੰ ਮੁੱਖ ਰੱਖਦਿਆਂ ਸੰਥੈਟਿਕ/ਪਲਾਸਟਿਕ ਦੀ ਬਣੀ (ਚਾਈਨਾ ਡੋਰ) ਨੂੰ ਵਰਤਣ, ਵੇਚਣ ਅਤੇ ਸਟੋਰ ਕਰਨ 'ਤੇ ਪੂਰਨ ਰੋਕ ਲਗਾ ਦਿੱਤੀ ਗਈ ਹੈ।

ਸਾਡੇ ਬਜ਼ੁਰਗਾਂ ਅਤੇ ਮਾਤਾ-ਪਿਤਾ ਦਾ ਸਮਾਜ ਦੀ ਤਰੱਕੀ ਵਿੱਚ ਬਹੁਤ ਵੱਡਾ ਯੋਗਦਾਨ - ਡਿਪਟੀ ਕਮਿਸ਼ਨਰ

ਰਿਟਾਇਰਮੈਂਟ ਜਾਂ ਬੁਢਾਪਾ ਕਿਸੇ ਦਾ ਅੰਤ ਨਹੀਂ ਸਗੋਂ ਜ਼ਿੰਦਗੀ ਦੀ ਦੂਜੀ ਪਾਰੀ ਦੀ ਸ਼ੁਰੂਆਤ

ਕਿਸੇ ਬਜ਼ੁਰਗ ਮਾਤਾ-ਪਿਤਾ ਨੂੰ ਉਸ ਦੇ ਪਰਿਵਾਰ ਵੱਲੋਂ ਨਹੀਂ ਸੰਭਾਲਿਆ ਜਾਂਦਾ ਤਾਂ ਉਹ ਸਮਾਜਿਕ ਸੁਰੱਖਿਆ ਵਿਭਾਗ ਨੂੰ ਕਰੇ ਸ਼ਿਕਾਇਤ

ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਤਹਿਤ ਬਜ਼ੁਰਜਾਂ ਦੀ ਸਿਹਤ ਜਾਂਚ ਸਬੰਧੀ ਲਗਾਇਆ ਕੈਂਪ

ਮੋਗਾ (ਕਮਲ) :-  ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹਨ, ਇਹਨਾਂ ਨੂੰ ਸੰਭਾਲਣਾ ਸਾਡਾ ਫ਼ਰਜ਼ ਵੀ ਹੈ ਅਤੇ ਸਾਡੀ ਨੈਤਿਕ ਜ਼ਿੰਮੇਵਾਰੀ ਵੀ ਹੈ। ਕਿਉਂਕਿ ਸਾਡੇ ਬਜ਼ੁਰਗਾਂ ਅਤੇ ਮਾਤਾ-ਪਿਤਾ ਦਾ ਸਮਾਜ ਦੀ ਤਰੱਕੀ ਵਿੱਚ ਬਹੁਤ ਵੱਡਾ ਯੋਗਦਾਨ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਦਾ ਜਿਲ੍ਹਾ ਮੋਗਾ ਤੋਂ ਆਗਾਜ਼ ਕਰਦੇ ਹੋਏ ਕੀਤਾ। ਇਸ ਮੌਕੇ ਸੀਨੀਅਰ ਸਿਟੀਜ਼ਨ ਸੰਸਥਾ ਵਲੋਂ ਪ੍ਰਧਾਨ ਸਰਦਾਰੀ ਲਾਲ ਕਾਮਰਾ ਅਤੇ ਹੋਰ ਵੀ ਹਾਜ਼ਰ ਸਨ। ਉਹਨਾਂ ਕਿਹਾ ਕਿ ਸਾਡੇ ਬਜ਼ੁਰਗਾਂ ਅਤੇ ਮਾਤਾ-ਪਿਤਾ ਦਾ ਸਮਾਜ ਦੀ ਤਰੱਕੀ ਵਿੱਚ ਬਹੁਤ ਵੱਡੀ ਅਤੇ ਅਹਿਮ ਭੂਮਿਕਾ ਹੈ, ਉਹਨਾਂ ਦੀ ਯੋਗ ਅਗਵਾਈ ਸਦਕਾ ਹੀ ਅਸੀਂ ਅੱਜ ਹਰ ਖੇਤਰ ਵਿੱਚ ਨਾਮਣਾ ਖੱਟ ਰਹੇ ਹਾਂ ਅਤੇ ਤਰੱਕੀ ਦੀਆਂ ਨਵੀਂਆਂ ਮੰਜਿਲਾ ਛੂਹ ਰਹੇ ਹਾਂ। ਉਹਨਾਂ ਕਿਹਾ ਕਿ ਪੁਰਾਣੇ ਸਮੇਂ ਤੋਂ ਹੀ ਸਾਡੇ ਭਾਰਤੀ ਸਮਾਜ ਅਤੇ ਪਰੰਪਰਾ ਵਿੱਚ ਸਾਂਝੇ ਪਰਿਵਾਰਾਂ ਦਾ ਬਹੁਤ ਮਹੱਤਵ ਰਿਹਾ ਹੈ। ਇਸ ਰੀਤੀ ਨੂੰ ਅੱਗੇ ਵਧਾਉਦੇ ਹੋਏ ਸਾਨੂੰ ਅੱਜ ਵੀ ਬਜ਼ੁਰਗਾਂ ਨੂੰ ਪੂਰਾ ਮਾਣ-ਸਤਿਕਾਰ ਦੇਣਾ ਚਾਹੀਦਾ ਹੈ, ਕਿਉਂਕਿ ਸਾਂਝੇ ਪਰਿਵਾਰ ਵਿੱਚ ਰਹਿੰਦੇ ਹੋਏ ਅਸੀਂ ਤਰੱਕੀ ਕਰ ਸਕਦੇ ਹਾਂ ਅਤੇ ਖੁਸ਼ਹਾਲ ਜ਼ਿੰਦਗੀ ਦਾ ਆਨੰਦ ਲੈ ਸਕਦੇ ਹਾਂ।

ਉਹਨਾਂ ਸਮਾਗਮ ਵਿੱਚ ਹਾਜ਼ਰ ਬਜ਼ੁਰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਿਟਾਇਰਮੈਂਟ ਜਿੰਦਗੀ ਦਾ ਅੰਤ ਨਹੀਂ ਹੈ, ਸਗੋਂ ਇਹ ਜ਼ਿੰਦਗੀ ਦੀ ਦੂਜੀ ਪਾਰੀ ਦੀ ਸ਼ੁਰੂਆਤ ਹੈ, ਇਸ ਸਮੇਂ ਦੀ ਵਰਤੋਂ ਜ਼ਿੰਦਗੀ ਦੇ ਕੁਝ ਅਧੂਰੇ ਰਹਿੰਦੇ ਕੰਮਾਂ ਨੂੰ ਪੂਰਾ ਕਰਨ ਅਤੇ ਸਮਾਜ ਸੁਧਾਰ ਲਈ ਕੀਤੀ ਜਾ ਸਕਦੀ ਹੈ। ਉਹਨਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਜ਼ੁਰਗਾਂ ਦਾ ਤਨੋ-ਮਨੋਂ ਸਤਿਕਾਰ ਕਰਨ ਤਾਂ ਕਿ ਸੱਭਿਅਕ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਹਨਾਂ ਦੱਸਿਆ ਕਿ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੁਰੱਖਿਆ ਲਈ ਕੁੱਝ ਨਿਯਮ/ਕਾਨੂੰਨ ਬਣਾਏ ਗਏ ਹਨ। ਜੇਕਰ ਕਿਸੇ ਵੀ ਬਜ਼ੁਰਗ ਦੀ ਉਹਨਾਂ ਦੇ ਪਰਿਵਾਰ ਵੱਲੋਂ ਦੇਖ-ਭਾਲ ਨਹੀਂ ਕੀਤੀ ਜਾਂਦੀ ਜਾਂ ਘਰ ਤੋਂ ਕੱਢ ਦਿੱਤਾ ਜਾਂਦਾ ਹੈ ਤਾਂ ਉਹ ਬਜ਼ੁਰਗ ਆਪਣੀ ਸ਼ਿਕਾਇਤ ਸਮਾਜਿਕ ਸੁਰੱਖਿਆ ਵਿਭਾਗ ਨੂੰ ਜ਼ਿਲ੍ਹਾ ਪੱਧਰ/ਸਬ-ਡਵੀਜ਼ਨ ਪੱਧਰ 'ਤੇ ਕਰ ਸਕਦਾ ਹੈ। ਕਾਨੂੰਨ ਅਨੁਸਾਰ ਉਸ ਬਜ਼ੁਰਗ ਨੂੰ ਬਣਦੇ ਹੱਕ ਦਿਵਾਏ ਜਾਣਗੇ। ਇਸ ਮੌਕੇ ਵੱਖ-ਵੱਖ ਐਸੋਸੀਏਸ਼ਨਾਂ ਨਾਲ ਸਬੰਧਤ ਬੁਲਾਰਿਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਅਤੇ ਬਜ਼ੁਰਗਾਂ ਨੂੰ ਲੋਈਆਂ ਦੇ ਕੇ ਸਨਮਾਨਿਤ ਕੀਤਾ ਗਿਆ। ਸਿਹਤ ਵਿਭਾਗ ਵੱਲੋਂ ਇਸ ਮੌਕੇ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਲਈ ਮੈਡੀਕਲ ਕੈਂਪ ਲਗਾ ਕੇ ਡਾਕਟਰਾਂ ਦੀ ਟੀਮ ਨੂੰ ਵੀ ਸਮਾਗਮ ਵਾਲੇ ਸਥਾਨ 'ਤੇ ਤਾਇਨਾਤ ਕੀਤਾ ਗਿਆ ਸੀ। 

आप सरकार पंजाब की अर्थव्यवस्था के लिए हानिकारक : शेरगिल

मान सरकार ने पंजाब की अर्थव्यवस्था को वेंटिलेटर पर डाला : भाजपा

जालंधर (अरोड़ा) :- भाजपा के राष्ट्रीय प्रवक्ता जयवीर शेरगिल ने कहा है कि मुख्यमंत्री भगवंत मान के नेतृत्व वाली आम आदमी पार्टी (आप) सरकार के शासन में पंजाब के खराब वित्तीय हालत के बारे में उनकी चिंताएं सही साबित हुई हैं। यहां जारी एक बयान में शेरगिल ने कहा कि उनके द्वारा बार-बार जाहिर की गई चिंताएं पूर्ण रूप से सही साबित हुई हैं, क्योंकि सरकार ने अपने डेढ़ साल के छोटे से कार्यकाल के दौरान 50,000 करोड़ रुपये का कर्ज लेने की बात स्वीकार की है। इससे यह कहना गलत नहीं होगा कि पंजाब की अर्थव्यवस्था आईसीयू में वेंटिलेटर पर हांफ रही है। यह आप सरकार की गलत नीतियों और आर्थिक कुप्रबंधन का नतीजा है, जो मौजूदा हालातों के लिए पूरी तरह जिम्मेदार है। उन्होने मुख्यमंत्री भगवंत मान द्वारा पंजाब के राज्यपाल बनवारी लाल पुरोहित को लिखे गए पत्र का जिक्र करते हुए, कहा कि पत्र में मान ने खुद स्वीकार किया है कि राज्य की वित्तीय हालत अच्छी नहीं है। इसके अलावा, ऋण के उपयोग के विवरण को लेकर पत्र में स्पष्ट रूप से कहा गया है कि आप सरकार के डेढ़ साल के कार्यकाल के दौरान पिछले डेढ़ साल में राज्य के कर्ज में 47,107.6 करोड़ रुपये बढ़ोतरी हुई है। शेरगिल ने कहा कि यह पूरी तरह से मान सरकार के उन दावों को खारिज करता है कि राज्य की अर्थव्यवस्था अच्छी स्थिति में है। बल्कि इससे खुलासा होता है कि अर्थव्यवस्था मंदे हालातों में है और अत्यंत बुरे दौर से गुज़र रही है। भाजपा प्रवक्ता ने आप सरकार को पूरी तरह से दिशाहीन बताते हुए कहा कि यह इस तथ्य से स्पष्ट है कि वित्तीय वर्ष 2023-24 के बजट में भी राजस्व संग्रह बढ़ाने के किसी भी नए विकल्प का जिक्र नहीं है। बावजूद इसके कि राज्य में लगातार गहराते वित्तीय संकट की समस्या से निपटने के लिए तत्काल कदम उठाए जाने की आवश्यकता है। शेरगिल ने जोर देते हुए कहा कि वास्तव में, सरकार के पास राजस्व पैदा करने के लिए कोई पुख्ता सोच नहीं है, जिससे राज्य को घाटे से बाहर निकाला जा सके। जबकि राज्य भारी कर्ज के जाल में फंसा हुआ है। शेरगिल ने कुछ आंकड़ों का हवाला देते हुए कहा कि वित्तीय वर्ष 2021-22 के अंत में पंजाब पर 2.82 लाख करोड़ रुपये का कर्ज था, जो वित्तीय वर्ष 2022-23 के अंत में बढ़कर 3.12 लाख करोड़ रुपये हो गया। इसी तरह वित्तीय वर्ष 2023-24 के अंत तक कर्ज 3.47 लाख करोड़ रुपये की नई ऊंचाई को छूने का आशंका है। शेरगिल ने आगे कहा कि पंजाब सरकार ने कर्ज चुकाने पर पांच साल का मोरोटोरियम भी मांगा है। इससे साफ तौर पर खजाना खाली ना होने संबंधी सरकारी दावों की पोल खुलती है। दिलचस्प बात यह है कि लगभग दस महीने पहले, सरकार ने मोरोटोरियम लेने के विचार को सिरे से खारिज कर दिया था, लेकिन अब उसी सरकार ने इस मामले पर पूरी तरह से यू-टर्न ले लिया है। उन्होने कहा कि आप सरकार के पास राज्य को कर्ज मुक्त बनाने के लिए कोई रोडमैप या ब्लूप्रिंट नहीं है। पंजाब के लोगों को इनसे बहुत उम्मीदें थीं, लेकिन आप सरकार राज्य को बढ़ते कर्ज से बाहर निकालने और गिरती अर्थव्यवस्था को पुनर्जीवित करने में बुरी तरह विफल रही है। शेरगिल ने आगे बताया कि पंजाब देश के सबसे अधिक कर्जदार राज्यों में से एक है और वर्तमान सरकार ने राज्य की अर्थव्यवस्था को रिवर्स गियर में डाल दिया है। भाजपा प्रवक्ता ने खुलासा किया कि कई बार आप सरकार को कर्मचारियों को समय पर वेतन देने में भी कठिनाई होती है। लेकिन दुर्भाग्य इस बात का है कि इस तथ्य के बावजूद कि राज्य की अर्थव्यवस्था खस्ताहाल है, आप सरकार की फर्जी उपलब्धियों का प्रचार करने वाले विज्ञापनों और होर्डिंग्स पर करोड़ों रूपए की फिजूलखर्ची की जा रही है।

पंजाब में नई राजनीतिक पार्टी शिरोमणि आज़ाद अकाली दल का शुभारंभ

गुरबख्श सिंह खालसा ने सांप्रदायिक विचारकों से समर्थन मांगा

जालंधर (अरोड़ा) :- पंजाब में पिछले बहुत लंबे अरसे से किसी भी राजनीतिक दल द्वारा जनता की समस्याओं को हल करने की अपेक्षा समस्याओं को और गंभीर बनाया गया है जनता की समस्याओं को समझते हुए और उनको उन समस्याओं का फल देने के लिए पंजाब में नई राजनीतिक शिरोमणि आजाद अकाली दल का गठन किया गया है इस संबंध में गुरबख्श सिंह खालसा ने बताया कि जिस तरह महाराजा रणजीत सिंह ने पंजाब में राज कर एक मिसाइल काम की उसी को आधार बनाकर पंजाब की विभिन्न समस्याओं को हल करने के लिए इस राजनीतिक दल का गठन किया जिसका मुख्य उद्देश्य पंजाब में श्री गुरु ग्रंथ साहिब जी की बेअदबी को रोकना, महिलाओं बुजुर्गों बच्चों के शोषण को रोकना, बंदी सिंह को रिहा करवाने के लिए कार्य करना, नेटवर्क मैनेजमेंट के द्वारा बेरोजगारी को समाप्त करना, पंजाब को अपराध मुक्त और नशा मुक्त बनाना आदि कार्य किया जाएंगे। उन्होंने संगत से अपील करते हुए कहा कि पंजाब में धार्मिक आधार पर राजनीतिक दल शिरोमणि अकाली दल की धूमिल हो चुकी छवि को सही करने के लिए संगत को अब आगे आने की जरूरत है इस दल की कमान संभाल कर जहां राजनीतिक आधार पर कार्य करें वहां वहीं पर लोग बधाई के कार्य कर भी लोगों को अपने साथ जोड़ने में सहायक बने |

स्वर्गीय टी एन आनन्द का भोग एंव रस्म पगड़ी आज दोपहर 1 से 2 बजे तक

जालंधर (अरोड़ा) - आपको अत्यन्त दुःखी हृदय से सूचित किया जाता है कि स्वर्गीय श्री टी एन आनन्द तिथि 23 सितम्बर 2023 दिन शनिवार को अपनी संसारिक यात्रा पूर्ण कर प्रभु के चरणो में जा विराजे थे उनकी आत्मिक शान्ति हेतु रखे गये गरुड़ पुराण के पाठ का भोग एंव रस्म पगड़ी आज तिथि 05 अक्तूबर 2023 दिन वीरवार को दोपहर 1.00 बजे से 2.00 बजे तक सत्य नारायण मन्दिर, नजदीक एस. डी. कालेज, जालन्धर मे होगा। शोक ग्रस्थ :- अमित आनन्द (पुत्र) सुमित आनन्द (पुत्र) मुकेश अग्रवाल - मोनिका अग्रवाल (दामाद-बेटी) आनन्द परिवार, कुन्दरा परिवार

अलायंस क्लब इंटरनेशनल की दूसरी मल्टीप्ल काउंसिल बैठक में जालंधर का रहा दबदबा

जालंधर (अरोड़ा) :- अलायंस क्लब इंटरनेशनल की दूसरी मल्टीप्ल काउंसिल बैठक का आयोजन ‌ देहरादून में हुआ  जिसमें जालंधर का दबदबा रहा। ‌ इस बैठक में ‌ बैठक की अगुवाई कर रहे मल्टीप्ल कौंसिल ‌ चेयरमैन पी एस जग्गी ने अलायंस क्लब इंटरनेशनल जिला 126 -एन के फाउंडर गवर्नर जी एस जज तथा इंटरनेशनल कोऑर्डिनेटर एन के महेंद्रू को ‌ प्रशंसनीय सेवाएं देने पर विशेष रूप से ‌सम्मानित ‌ कर उनके द्वारा दी जा रही सेवाओं को सराहा। बैठक में पूर्व इंटरनेशनल प्रेसिडेंट अविनाश औहरी ने मुख्य अतिथि के रूप में  व गेस्ट ऑफ़ ऑनर के रूप में पूर्व इंटरनेशनल प्रेसिडेंट अनूप मित्तल ने अपनी उपस्थिति दर्ज की।

इस बैठक में पंजाब, हरिद्वार ‌व लखनऊ की एलाइंस क्लबों के शिष्य मंडल शामिल हुए। ‌ इस बैठक में जालंधर की क्लबों द्वारा किए जा रहे मानवता के सेवा कार्यों की सभी मेंबरों ने सरहना की। अनूप मित्तल ने अपने संबोधन में कहा की जालंधर से संचालित हो रही एलाइंस क्लबों द्वारा पर्यावरण व जल संरक्षण के अलावा रक्तदान तथा नेत्रदान के लिए किए जा रहे कार्य वास्तव में मानवता की सेवा को समर्पित है। ‌ जी एस जज व एन के महेंद्रू ने कहा कि आने वाले दिनों में क्लब की तरफ से नेत्रदान की महिमा को राज्य भर में संचालित किया जाएगा। ‌एन के ‌महेंद्रू ने कहा कि आज अलायंस क्लब 126-एन ‌ अन्य समाजसेवी संगठनों के लिए एक रोल मॉडल बनकर उभर रही है यही कारण है कि आज लोग इस संस्था के साथ जुड़ने में अपने आप को सौभाग्यशाली महसूस कर रहे हैं। इस मौके बैठक में विशाल सिंह, प्रदीप भारद्वाज कंचन अरोड़ा, व मल्टीप्ल काउंसिल चेयरमैन नॉर्थ पी एस जग्गी आदि ने भी अपने विचार प्रस्तुत किए।

ਸੰਕਲਪ ਸਪਤਾਹ ਤਹਿਤ ਐਸਪੀਰੇਸ਼ਨਲ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਹੀਰਾ ਸਿੰਘ ਵਿਖੇ ਪੋਸ਼ਣ ਮੇਲੇ ਦਾ ਆਯੋਜਨ

150 ਤੋਂ ਵਧੇਰੇ ਔਰਤਾਂ ਤੇ 30 ਤੋਂ ਵਧੇਰੇ ਕਿਸ਼ੋਰੀਆਂ ਨੇ ਕੀਤੀ ਸ਼ਮੂਲੀਅਤ

ਮੋਗਾ (ਕਮਲ) :- ਐਸਪੀਰੇਸ਼ਨਲ ਜ਼ਿਲ੍ਹਾ ਪ੍ਰੋਗਰਾਮ ਭਾਰਤ ਸਰਕਾਰ ਦੀ ਇੱਕ ਪਹਿਲਕਦਮੀ ਹੈ, ਜਿਸ ਤਹਿਤ ਵੱਖ-ਵੱਖ ਮਾਪਦੰਡਾਂ ਵਿੱਚ ਪਛੜ ਰਹੇ ਜ਼ਿਲ੍ਹਿਆਂ ਦੀ ਕਾਰਜਗੁਜ਼ਗਾਰੀ ਵਿੱਚ ਸੁਧਾਰ ਅਤੇ ਆਰਥਿਕ ਵਿਕਾਸ ਕਰਨਾ ਹੈ। ਇਸ ਤਹਿਤ ਸਰਕਾਰ ਵੱਲੋਂ ਐਸਪੀਰੇਸ਼ਨਲ ਬਲਾਕ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਵੱਖ ਵੱਖ ਮਾਪਦੰਡਾਂ ਤੋਂ ਪਛੜੇ ਐਸਪੀਰੇਸ਼ਨਲ ਬਲਾਕ ਦੀ ਕਾਰਜਸ਼ੈਲੀ ਵਿੱਚ ਵਾਧਾ ਅਤੇ ਵਿਕਾਸ ਕਰਨਾ ਹੈ। 30 ਸਤੰਬਰ, 2023 ਨੂੰ ਐਸਪੀਰੇਸ਼ਨ ਬਲਾਕ ਪ੍ਰੋਗਰਾਮ ਲਾਂਚ ਕੀਤਾ ਗਿਆ ਸੀ, ਜਿਸਦੀ ਲਗਾਤਾਰਤਾ ਵਿੱਚ ਐਸਪੀਰੇਸ਼ਨਲ ਬਲਾਕ ਨਿਹਾਲ ਸਿੰਘ ਵਾਲਾ ਵਿਖੇ 3 ਅਕਤੂਬਰ ਤੋਂ ''ਸੰਕਲਪ ਸਪਤਾਹ'' ਦਾ ਆਯੋਜਨ ਕੀਤਾ ਜਾ ਚੁੱਕਾ ਹੈ।

ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਿਮਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਸਪਤਾਹ ਦੇ ਦੂਸਰੇ ਦਿਨ ਅੱਜ ਬਲਾਕ ਨਿਹਾਲ ਸਿੰਘ ਵਾਲਾ ਦੇ ਪੱਤੋ ਹੀਰਾ ਸਿੰਘ ਦੀ ਧਰਮਸ਼ਾਲਾ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ  ਪੋਸ਼ਣ ਮੇਲੇ ਦਾ ਆਯੋਜਨ ਕੀਤਾ ਗਿਆ। ਇਸ ਪੋਸ਼ਣ ਮੇਲੇ ਵਿੱਚ 150 ਤੋਂ ਵੱਧ ਔਰਤਾਂ ਅਤੇ 30 ਤੋਂ ਵਧੇਰੇ ਕਿਸ਼ੋਰੀਆਂ ਨੇ ਸ਼ਮੂਲੀਅਤ ਕੀਤੀ। ਇਸ ਪ੍ਰੋਗਰਾਮ ਵਿੱਚ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਅਤੇ ਕਿਸ਼ੋਰੀਆ ਦਾ ਭਾਰ ਤੋਲਿਆ ਗਿਆ। ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਗੁਰਜੀਤ ਕੌਰ ਵੱਲੋਂ ਗਰਭਵਤੀ ਔਰਤਾਂ ਨੂੰ ਫਲਾਂ ਦੀਆਂ ਟੋਕਰੀਆਂ, ਹਰੀਆਂ ਸਬਜੀਆਂ, ਦਾਲਾਂ ਅਤੇ ਹੋਰ ਪੋਸ਼ਟਿਕ ਭਰਪੂਰ ਚੀਜ਼ਾਂ ਦੀ ਵੰਡ ਵੀ ਕੀਤੀ ਗਈ। ਵਿਭਾਗ ਦੀਆਂ ਲਾਹੇਵੰਦ ਸਕੀਮਾਂ ਬਾਰੇ ਔਰਤਾਂ ਨਾਲ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਗਰਭਵਤੀ ਔਰਤਾਂ ਨਾਲ ਉਨ੍ਹਾਂ ਸਿਹਤ ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀਆਂ ਸਾਂਝੀਆਂ ਕੀਤੀਆਂ। ਨਿਹਾਲ ਸਿੰਘ ਵਾਲਾ ਦੇ 164 ਆਂਗਣਵਾੜੀ ਸੈਂਟਰਾਂ ਵਿੱਚ ਵੀ ਇਹ ਪੋਸ਼ਣ ਮੇਲੇ ਆਯੋਜਿਤ ਕਰਕੇ ਉਕਤ ਗਤੀਵਿਧੀਆਂ ਆਯੋਜਿਤ ਕਰਵਾਈਆਂ ਗਈਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੰਕਲਪ ਸਪਤਾਹ ਤਹਿਤ 9 ਅਕਤੂਬਰ ਤੱਕ ਲਗਾਤਾਰ ਇਹ ਗਤੀਵਿਧੀਆਂ ਜਾਰੀ ਰਹਿਣਗੀਆਂ ਅਤੇ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਈ ਜਾਵੇਗੀ।

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਜ਼ਿਲਾ ਮੋਗਾ ਵਿੱਚ ਝੋਨੇ ਦੀ ਸਰਕਾਰੀ ਖਰੀਦ ਕਰਵਾਈ ਸੁਰੂ

ਪਹਿਲੇ ਦਿਨ 121 ਮੀਟ੍ਰਿਕ ਟਨ ਝੋਨਾ ਵਿਕਣ ਲਈ ਆਇਆ

13.44 ਲੱਖ ਮੀਟਿ੍ਰਕ ਟਨ ਆਮਦ ਹੋਣ ਦੀ ਸੰਭਾਵਨਾ, ਸਾਰੇ ਪ੍ਰਬੰਧ ਪੁਖਤਾ - ਡਿਪਟੀ ਕਮਿਸ਼ਨਰ

ਅਪੀਲ ! ਕਿਸਾਨ ਮੰਡੀਆਂ ਵਿੱਚ ਸੁੱਕੀ ਅਤੇ ਸਾਫ ਫ਼ਸਲ ਲਿਆਉਣ

ਮੋਗਾ (ਕਮਲ) :- ਜਿ਼ਲ੍ਹਾ ਮੋਗਾ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖਤਾ ਪ੍ਰਬੰਧ ਹਨ ਕਿਸੇ ਵੀ ਮੰਡੀ ਵਿੱਚ ਕਿਸੇ ਵੀ ਕਿਸਾਨ ਨੂੰ ਝੋਨਾ ਵੇਚਣ ਵਿੱਚ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਸਾਰੀਆਂ ਮੰਡੀਆਂ ਵਿੱਚ ਲੇਬਰ ਅਤੇ ਢੋਆ ਢੋਆਈ ਦੇ ਪ੍ਰਬੰਧ ਵੀ ਮੁਕੰਮਲ ਕਰ ਲਏ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਜ਼ਿਲਾ ਮੋਗਾ ਵਿੱਚ ਅੱਜ ਝੋਨੇ ਦੀ ਸਰਕਾਰੀ ਖਰੀਦ ਸੁਰੂ ਕਰਵਾਉਣ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜਿ਼ਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਬਿਸ਼ੰਭੂ ਵੀ ਹਾਜ਼ਰ ਸਨ। ਖਰੀਫ਼ ਸੀਜ਼ਨ 2023-24 ਦੌਰਾਨ ਝੋਨੇ ਦੀ ਕੁਲ 13,43,780 ਮੀਟਰਕ ਟਨ ਆਮਦ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਮੋਗਾ ਵਿੱਚ ਝੋਨੇ ਦੀ ਖਰੀਦ ਲਈ ਕੁੱਲ 108 ਖਰੀਦ ਕੇਂਦਰ ਘੋਸ਼ਿਤ ਕੀਤੇ ਗਏ ਹਨ। ਸਰਕਾਰ ਵਲੋਂ ਖਰੀਦ ਏਜੰਸੀਆਂ ਲਈ ਖਰੀਦ ਟੀਚੇ ਨਿਰਧਾਰਿਤ ਕੀਤੇ ਗਏ ਹਨ, ਜਿਸ ਤਹਿਤ ਪਨਗ੍ਰੇਨ 34 ਫੀਸਦੀ , ਪਨਸਪ 22 ਫੀਸਦੀ, ਮਾਰਕਫੈੱਡ 26 ਫੀਸਦੀ, ਵੇਅਰ ਹਾਊਸ 13 ਫੀਸਦੀ, ਐਫ. ਸੀ. ਆਈ. 5 ਫੀਸਦੀ ਖਰੀਦ ਕਰਨਗੀਆਂ। ਉਹਨਾਂ ਦੱਸਿਆ ਕਿ ਜ਼ਿਲਾ ਮੋਗਾ ਵਿੱਚ ਕੁੱਲ 361 ਚੌਲ ਮਿੱਲਾਂ ਹਨ, ਜਿਸ ਵਿਚੋਂ ਲਗਭਗ ਸਾਰੀਆਂ ਮਿੱਲਾਂ ਅਲਾਟ ਕੀਤੀਆਂ ਜਾ ਚੁੱਕੀਆਂ ਹਨ। ਸਰਕਾਰ ਵਲੋਂ ਝੋਨੇ ਵਿੱਚ ਨਮੀ ਦੀ ਵੱਧ ਤੋਂ ਵੱਧ ਮਾਤਰਾ 17 ਫੀਸਦੀ ਨਿਰਧਾਰਿਤ ਕੀਤੀ ਗਈ ਹੈ । ਜ਼ਿਲਾ ਮੋਗਾ ਵਿੱਚ ਲੇਬਰ ਅਤੇ ਢੋਆ ਦੁਆਈ ਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਮੰਡੀ ਬੋਰਡ ਵਲੋਂ ਮੰਡੀਆਂ ਵਿੱਚ ਫੜਾਂ ਦੀ ਸਫਾਈ, ਪੀਣ ਦੇ ਪਾਣੀ, ਬਿਜਲੀ, ਛਾਂ, ਨਮੀ ਮਾਪਣ ਵਾਲੇ ਯੰਤਰ ਆਦਿ ਦੇ ਮੁਕੰਮਲ ਪ੍ਰਬੰਧ ਕਰ ਲਏ ਗਏ ਹਨ। ਸਮੂਹ ਖਰੀਦ ਏਜੰਸੀਆਂ ਵੱਲੋਂ ਮੰਡੀਆਂ ਵਿੱਚ ਖਰੀਦ ਅਮਲੇ ਦੀ ਨਿਯੁਕਤੀ ਕਰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਖਰੀਫ਼ ਸੀਜ਼ਨ ਦੌਰਾਨ ਹਰ ਆੜਤੀਏ ਵਲੋਂ ਸੁਨਿਸ਼ਚਿਤ ਕੀਤਾ ਜਾਵੇਗਾ ਕਿ ਕਿਸਾਨਾਂ ਦੇ ਭੋਂ ਵੇਰਵਿਆਂ ਨੂੰ ਪੰਜਾਬ ਮੰਡੀ ਬੋਰਡ ਦੇ ਈ ਮੰਡੀਕਰਨ ਪੋਰਟਲ ਅਤੇ ਖ਼ੁਰਾਕ ਸਪਲਾਈਜ਼ ਵਿਭਾਗ ਦੇ ਅਨਾਜ ਖਰੀਦ ਪੋਰਟਲ  ਉੱਤੇ ਦਰਜ ਅਤੇ ਤਸਦੀਕ ਕੀਤੇ ਜਾਣ ਅਤੇ ਕਿਸਾਨ ਵਲੋਂ ਲਿਆਂਦੀ ਗਈ ਫਸਲ ਦਰਜ ਕੀਤੀ ਭੂਮੀ ਦੇ ਅਨੁਪਾਤ ਵਿੱਚ ਹੀ ਹੋਵੇ । ਉਹਨਾਂ ਕਿਹਾ ਕਿ ਖਰੀਫ਼ ਸੀਜ਼ਨ 2023-24 ਦੌਰਾਨ ਆੜਤੀਆ ਵਲੋਂ ਬੋਰੀਆਂ ਉਤੇ ਛਾਪਾ ਨੀਲੇ ਰੰਗ ਦੀ ਸਿਆਹੀ ਵਿੱਚ ਲਗਾਇਆ ਜਾਵੇਗਾ ਅਤੇ ਸਿਲਾਈ ਲਾਲ ਰੰਗ ਦੇ ਧਾਗੇ ਨਾਲ ਕੀਤੀ ਜਾਵੇਗੀ। ਮੰਡੀਆਂ ਵਿਚੋਂ ਖਰੀਦ ਕੀਤੇ ਝੋਨੇ ਦੀ ਚੁਕਾਈ 72 ਘੰਟਿਆਂ ਦੇ ਅੰਦਰ ਅੰਦਰ ਕੀਤੀ ਜਾਵੇਗੀ ਅਤੇ ਲਿਫਟਿੰਗ ਸਮੇਂ ਅਨਾਜ ਖਰੀਦ ਪੋਰਟਲ ਤੇ ਆਨਲਾਈਨ ਵਿਧੀ ਰਾਹੀਂ ਗੇਟ ਪਾਸ ਜਾਰੀ ਕੀਤੇ ਜਾਣਗੇ। ਡਿਪਟੀ ਕਮਿਸਨਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਮੰਡੀਆਂ ਵਿੱਚ ਸੁੱਕੀ ਅਤੇ ਸਾਫ ਫਸਲ ਲਿਆਉਣ ਤਾਂ ਜੌ ਉਹਨਾਂ ਨੂੰ ਨਮੀ ਘਟਣ ਤੱਕ ਮੰਡੀਆਂ ਵਿਚ ਰੁਕਣਾ ਨਾ ਪਵੇ।

ਜਿ਼ਲ੍ਹਾ ਮੋਗਾ ਦੇ ਪਿੰਡ ਪੱਤੋ ਜਵਾਹਰ ਸਿੰਘ ਵਾਲਾ ਨੁੂੰ ਸਰਬੋਤਮ ਸਾਫ਼ ਸੁਥਰੇ ਪਿੰਡ ਦੇ ਖਿਤਾਬ ਨਾਲ ਸਨਮਾਨਿਆ

ਸਰਕਾਰੀ ਪ੍ਰਾਇਮਰੀ ਸਕੂਲ ਬਿਲਾਸਪੁਰ ਸਰਬੋਤਮ ਸਾਫ਼ ਸੁਥਰਾ ਸਕੂਲ ਤੇ ਕਰਮ ਚੰਦ ਸਰਬੋਤਮ ਸਫ਼ਾਈ ਕਰਮਚਾਰੀ ਹੋਣ ਕਰਕੇ ਸਨਮਾਨਿਤ

ਮੰਤਰੀ ਬ੍ਰਹਮਸ਼ੰਕਰ ਜਿੰਪਾ ਵੱਲੋਂ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਰਾਜ ਪੱਧਰੀ ਸਮਾਗਮ ਵਿੱਚ ਸਨਮਾਨ ਚਿੰਨ੍ਹ ਭੇਂਟ

ਡਿਪਟੀ ਕਮਿਸ਼ਨਰ ਨੇ ਸਨਮਾਨਿਤ ਪਿੰਡ, ਸਕੂਲ ਤੇ ਸਫ਼ਾਈ ਕਰਮਚਾਰੀ ਨੂੰ ਦਿੱਤੀ ਵਧਾਈ

ਅੱਗੇ ਤੋਂ ਵੀ ਸਾਫ਼ ਸਫ਼ਾਈ ਬਰਕਰਾਰ ਰੱਖਣ ਦੀ ਅਪੀਲ

ਮੋਗਾ (ਕਮਲ) :- ਰਾਸ਼ਟਰ ਪਿਤਾ ਮਹਾਂਤਮਾ ਗਾਂਧੀ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਸਵੱਛਾ ਹੀ ਸੇਵਾ ਮੁਹਿੰ ਤਹਿਤ ਦੀ ਲੜੀ ਵਿੱਚ ਚੱਲ ਰਹੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਅਧੀਨ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਮੰਤਰੀ ਪੰਜਾਬ ਬ੍ਰਹਮਸ਼ੰਕਰ ਜਿੰਪਾ ਦੀ ਮੌਜੂਦਗੀ ਵਿੱਚ ਸੂਬਾ ਪੱਧਰੀ ਸਮਾਗਮ ਦਾ ਆਯੋਜਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ। ਪਿੰਡਾਂ ਨੂੰ ਗੰਦਗੀ ਮੁਕਤ ਅਤੇ ਪਿੰਡਾਂ ਦੀ ਹਰਿਆਲੀ ਅਤੇ ਵਿਕਾਸ ਵਿੱਚ ਵਾਧਾ ਕਰਨ ਦੇ ਮਨੋਰਥ ਵਜੋਂ ਇਸ ਸਮਾਗਮ ਵਿੱਚ ਵੱਖ-ਵੱਖ ਜਿ਼ਲ੍ਹਿਆਂ ਦੇ ਸਫ਼ਾਈ ਜਾਂ ਹੋਰ ਪਹਿਲੂਆਂ ਪੱਖੋਂ ਸਰਬੋਤਮ ਸਾਫ਼ ਸੁਥਰੇ ਪਿੰਡ, ਸਰਬੋਤਮ ਸਾਫ਼ ਸੁਥਰੇ ਸਕੂਲ ਅਤੇ ਸਰਬੋਤਮ ਸਫ਼ਾਈ ਸੇਵਕ ਕਰਮਚਾਰੀਆਂ ਨੁੂੰ ਮੰਤਰੀ ਬ੍ਰਹਮਸ਼ੰਕਰ ਜਿੰਪਾ ਵੱਲੋਂ ਸਨਮਾਨਿਤ ਕੀਤਾ ਗਿਆ ਅਤੇ ਅੱਗੇ ਤੋਂ ਵੀ ਪਿੰਡਾਂ ਨੂੰ ਸਾਫ-ਸਫ਼ਾਈ ਪੱਖੋਂ ਸਰਬੋਤਮ ਰੱਖਣ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲ੍ਹਾ ਮੋਗਾ ਦੇ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਪੱਤੋ ਜਵਾਹਰ ਸਿੰਘ ਵਾਲਾ ਨੂੰ ਸਰਬੋਤਮ ਸਾਫ਼ ਸੁਥਰਾ ਪਿੰਡ, ਬਲਾਕ ਨਿਹਾਲ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬਿਲਾਸਪੁਰ ਨੂੰ ਸਰਬੋਤਮ ਸਾਫ਼ ਸੁਥਰਾ ਸਕੂਲ ਅਤੇ ਸ੍ਰੀ ਕਰਮ ਚੰਦ, ਚੋਟੀਆਂ ਖੁਰਦ ਬਲਾਕ ਮੋਗਾ-2 ਦੇ ਸਫ਼ਾਈ ਸੇਵਕ/ਵੇਸਟ ਕੁਲੈਕਟਰ ਨੂੰ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਸਭ ਤੋਂ ਉੱਤਮ ਸਫ਼ਾਈ ਸੇਵਕ ਦੇ ਖਿਤਾਬ ਲਈ ਸਨਮਾਨਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਉਕਤ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਆਪਣੀ ਮਿਹਨਤ ਅਤੇ ਸਾਫ਼-ਸਫ਼ਾਈ ਨੂੰ ਇਸੇ ਤਰ੍ਹਾਂ ਹੀ ਬਰਕਰਾਰ ਰੱਖਣ।

ਕੁਲਵੰਤ ਸਿੰਘ ਨੇ ਦੱਸਿਆ ਕਿ ਪਿੰਡ ਪੱਤੋ ਜਵਾਹਰ ਸਿੰਘ ਵਾਲਾ ਦੇ ਸਾਰੇ ਘਰਾਂ, ਸਕੂਲਾਂ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਸਾਫ਼ ਸੁਥਰੇ ਪਖਾਨਿਆਂ ਦੀ ਸੁਵਿਧਾ ਉਪਲੱਬਧ ਹੈ। ਪਿੰਡਾ ਵਿੱਚ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਲੱਗਾ ਹੋੲਆ ਹੈ ਸਾਰੇ ਘਰਾਂ ਦਾ ਗਿੱਲਾ ਅਤੇ ਸੁੱਕਾ ਕੂੜਾ ਵੱਖ ਵੱਖ ਕਰਕੇ ਵੇਸਟ ਕੁਲੈਕਟਰ ਦੁਆਰਾ ਪਲਾਂਟ ਤੇ ਲਿਜਾਇਆ ਜਾਂਦਾ ਹੈ ਅਤੇ ਉਸ ਤੋਂ ਬਾਅਦ ਖਾਦ ਤਿਆਰ ਕੀਤੀ ਜਾਂਦੀ ਹੈ। ਪਿੰਡਾ ਵਿੱਚ ਲੀਕੁਇਡ ਵੇਸਟ ਮੈਨੇਜਮੈਂਟ ਅਧੀਨ ਥਾਪਰ ਮਾਡਲ ਦਾ ਟ੍ਰੀਟਮੈਂਟ ਪਲਾਂਟ ਲੱਗਾ ਹੋਇਆ ਹੈ। ਪਿੰਡਾਂ ਦੀਆਂ ਸਾਰੀਆਂ ਸਾਂਝੀਆਂ ਥਾਵਾਂ ਉੱਪਰ ਸਫ਼ਾਈ ਦੇ ਪ੍ਰਬੰਧ ਹਨ। ਪਿੰਡਾਂ ਵਿੱਚ ਸੌ ਫੀਸਦੀ ਘਰਾਂ ਵਿੱਚ ਪਾਣੀ ਦੇ ਨਿੱਜੀ ਕੁਨੈਕਸ਼ਨ ਲੱਗੇ ਹੋਏ ਹਨ। ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਬਿਲਾਸਪੁਰ ਬਲਾਕ ਨਿਹਾਲ ਸਿੰਘ ਵਾਲਾ ਦਾ ਦ੍ਰਿਸ਼ ਬਹੁਤ ਹੀ ਸੁੰਦਰ ਅਤੇ ਆਕਰਸਿ਼ਕ ਹੈ ਚਾਰੇ ਪਾਸੇ ਹਰਿਆਲੀ ਹੈ। ਸਕੂਲ ਦੇ ਵਿਦਿਆਰਥੀਆਂ ਦੁਆਰਾ ਗੰਦਗੀ ਮੁਕਤ ਜਾਂ ਹੋਰ ਸਰਕਾਰੀ ਸਕੀਮਾਂ ਪ੍ਰਤੀ ਕਰਵਾਈਆਂ ਜਾਂਦੀਆਂ ਗਤੀਵਿਧੀਆਂ ਵਿੱਚ ਵੀ ਵਧ ਚੜ੍ਹ ਕੇ ਹਿੱਸਾ ਲਿਆ ਜਾਂਦਾ ਹੈ। ਸਕੂਲ ਵਿੱਚ ਇਸ ਵਾਰ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਵੀ ਬੱਚਿਆਂ ਨੇ ਡਰਾਇੰਗ, ਸਲੋਗਨ, ਕਵਿਤਾ ਅਤੇ ਲੇਖ ਆਦਿ ਦੇ ਮੁਕਾਬਲਿਆਂ ਵਿੱਚ ਮੋਹਰੀ ਖਿਤਾਬ ਹਾਸਲ ਕੀਤੇ ਹਨ।   ਸਫ਼ਾਈ ਸੇਵਕ ਕਰਮ ਚੰਦਰ ਗ੍ਰਾਮ ਪੰਚਾੲਤ ਚੋਟੀਆਂ ਖੁਰਦ ਬਲਾਕ ਮੋਗਾ-2 ਦੁਆਰਾ ਸਾਰੇ ਪਿੰਡ ਦੀਆਂ ਗਲੀਆਂ ਅਤੇ ਨਾਲੀਆਂ ਦੀ ਰੋਜ਼ਾਨਾ ਸਾਫ਼ ਸਫ਼ਾਈ ਕੀਤੀ ਜਾਂਦੀ ਹੈ। ਪਿੰਡਾਂ ਦੇ ਘਰਾਂ ਤੋਂ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਕੀਤਾ ਹੋਇਆ ਵੇਸਟ ਪਲਾਂਟ ਉੱਪਰ ਪਹੰੰੁਚਾਇਆ ਜਾਂਦਾ ਹੈ। ਪਿੰਡ ਦੀ ਸਾਫ਼ ਸਫ਼ਾਈ ਲਈ ਪੂਰੀ ਤਨਦੇਹੀ ਨਾਲ ਡਿਊਟੀ ਕੀਤੀ ਜਾਂਦੀ ਹੈ। 

1 2 3 4 5
  • About Us

    Religious and Educational Newspaper of Jalandhar which is owned by Sarv Sanjha Ruhani Mission (Regd.) Jalandhar